ਵਾਇਰਲ ਵੀਡਿਓ ਦਾ ਮਾਮਲਾ: ਸੁਖਜਿੰਦਰ ਰੰਧਾਵਾ ਨੇ ਕਿਹਾ ਮੇਰੀਆਂ ਭਾਵਨਾਵਾਂ ਨੂੰ ਪੁੱਜੀ ਠੇਸ

TeamGlobalPunjab
2 Min Read

ਬਟਾਲਾ: ਪੰਜਾਬ ਦੇ ਕੈਬਿਨਟ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵੀਡੀਓ ਨੂੰ ਤੋੜ ਮਰੋੜ ਕੇ ਵਾਇਰਲ ਕੀਤਾ ਗਿਆ ਹੈ। ਵਿਰੋਧੀਆਂ ਨੇ ਉਨ੍ਹਾਂ ਦੀ ਸਿਆਸੀ ਅਤੇ ਧਾਰਮਿਕ ਛਵੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਨ੍ਹਾਂ ਚੈਨਲਾਂ ਨੇ ਇਹ ਵੀਡੀਓ ਚਲਾਈ ਹੈ ਉਨ੍ਹਾਂ ਖਿਲਾਫ 100 ਕਰੋੜ ਦਾ ਮਾਣਹਾਨੀ ਦਾ ਕੇਸ ਕਰਾਂਗਾ ਤੇ ਬਟਾਲਾ ਐੱਸ.ਐੱਸ.ਪੀ. ਨੂੰ ਕੁੱਝ ਚੈਨਲਾਂ ਦੇ ਖਿਲਾਫ ਸ਼ਿਕਾਇਤ ਦੇ ਦਿੱਤੀ ਹੈ।

ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹ ਹੁਸ਼ਿਆਰਪੁਰ ਵਿੱਚ ਸਨ ਤਾਂ ਕਿਸੇ ਨੇ ਫੋਨ ਕਰ ਦੱਸਿਆ ਕਿ ਇੱਕ ਚੈਨਲ ਵਿੱਚ ਉਨ੍ਹਾਂ ਦੀ ਵੀਡੀਓ ਚੱਲ ਰਹੀ ਹੈ। ਵੀਡੀਓ ਨੂੰ ਕਿਸੇ ਨੇ ਗਲਤ ਤਰੀਕੇ ਨਾਲ ਪੇਸ਼ ਕਰਕੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਵੀਡੀਓ ਦੇ ਪ੍ਰਸਾਰਣ ਨੂੰ ਲੈ ਕੇ ਕਿਸੇ ਨੇ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ ਤੇ ਮੇਰੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ।

ਬਟਾਲਾ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਨੂੰ ਚੈਨਲ ਦੇ ਤਿੰਨ ਲੋਕਾਂ ਅਤੇ ਕੁੱਝ ਅਣਪਛਾਤੇ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਐੱਸਐੱਸਪੀ ਬਟਾਲਾ ਨੇ ਦੱਸਿਆ ਕਿ ਰੰਧਾਵਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਟੇਟ ਸਾਇਬਰ ਕਰਾਈਮ ਸੈੱਲ ਨੂੰ ਜਾਂਚ ਲਈ ਵੀਡੀਓ ਭੇਜੀ ਜਾਵੇਗੀ ਤੇ ਰਿਪੋਰਟ ਵਿੱਚ ਸਾਰੀ ਅਸਲੀਅਤ ਸਾਹਮਣੇ ਆ ਆਵੇਗੀ ਤੇ ਫਿਰ ਕਾਰਵਾਈ ਕੀਤੀ ਜਾਵੇਗੀ ।

ਦਰਅਸਲ, ਰੰਧਾਵਾ ਦੀ ਇਸ ਵਾਇਰਲ ਵੀਡੀਓ ਨੇ ਪੰਜਾਬ ਵਿੱਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਐਤਵਾਰ ਨੂੰ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਿਸੇ ਨਾਲ ਤੁਲਣਾ ਪਾਪ ਹੈ। ਕੈਬਿਨੇਟ ਮੰਤਰੀ ਰੰਧਾਵਾ ਖਿਲਾਫ ਮਾਮਲਾ ਦਰਜ ਕਰ ਗ੍ਰਿਫਤਾਰ ਕਰਨਾ ਚਾਹੀਦਾ ਹੈ।

- Advertisement -

Share this Article
Leave a comment