ਜਲਾਲਾਬਾਦ : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਜਲਾਲਾਬਾਦ ਵਿਖੇ ਇਕ ਬੈਂਕ ਦਾ ਉਦਘਾਟਨ ਕਰਨ ਪਹੁੰਚੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਆਂਵਲਾ ਵੀ ਨਾਲ ਮੌਜੂਦ ਸਨ। ਇਸ ਮੌਕੇ ਬੋਲਦਿਆਂ ਸੁਖਜਿੰਦਰ ਰੰਧਾਵਾ ਨੇ ਦੱਸਿਆ ਕਿ ਇੱਥੇ ਜੋ ਪਹਿਲਾਂ ਬੈਂਕਾਂ ਮੁਲਾਜ਼ਮ ਸਨ ਉਨ੍ਹਾਂ ਵੱਲੋਂ ਬਹੁਤ ਤਰੁੱਟੀਆਂ ਛੱਡੀਆਂ ਗਈਆਂ ਸਨ ਜਿਸ ਤੋਂ ਬਾਅਦ ਉਨ੍ਹਾਂ ਮੁਲਾਜ਼ਮਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਬੋਲਦਿਆਂ ਕਿਹਾ ਕਿ ਹੁਣ ਮੁੜ ਤੋਂ ਬੈਂਕ ਦੇ ਵਿੱਚ ਨਵਾਂ ਸਟਾਫ ਭਰਤੀ ਕਰਕੇ ਮੁਲਾਜ਼ਮ ਪੂਰੇ ਕਰ ਦਿੱਤੇ ਗਏ ਹਨ । ਇਸ ਮੌਕੇ ਬੋਲਦਿਆਂ ਰੰਧਾਵਾ ਨੇ ਅਕਾਲੀ ਦਲ ਤੇ ਵੀ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ੀਲੇ ਪਦਾਰਥਾਂ ਦਾ ਸ਼ਰੇਆਮ ਕਾਰੋਬਾਰ ਚਲਦਾ ਸੀ ।
ਦਸ ਦੇਈਏ ਕਿ ਪਿਛਲੇ ਦਿਨੀਂ ਅਕਾਲੀ ਦਲ ਵਲੋਂ ਜਵਾਬ ਮੰਗਦਾ ਹੈ ਪੰਜਾਬ ਸਲੋਗਣ ਤਹਿਤ ਪ੍ਰਦਰਸ਼ਨ ਕੀਤੇ ਗਏ। ਜਿਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਵਲੋਂ ਇਹ ਬਿਆਨ ਦਿੱਤਾ ਗਿਆ ਹੈ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਦੀ ਸਰਕਾਰ ਚਿੱਟੇ ਨੂੰ ਖਤਮ ਕਰਨ ‘ਚ ਨਾਕਾਮ ਰਹੀ ਹੇੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅੱਜ ਚਿੱਟੇ ਤੇ ਰੋਕ ਜਰੂਰ ਲਾ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਉਡਤਾ ਪੰਜਾਬ ਦਾ ਵੀ ਹਿਸਾਬ ਮੰਗ ਰਿਹਾ ਹੈ।