ਬਰਗਾੜੀ ਕਾਂਡ : ਆਪਣੀ ਹੀ ਸਰਕਾਰ ‘ਤੇ ਭੜਕ ਉਠਿਆ ਕਾਂਗਰਸੀ ਮੰਤਰੀ! ਕਹਿੰਦਾ ਸਾਨੂੰ ਪਤਾ ਹੈ ਦੋਸ਼ੀ ਕੌਣ ਹਨ ਪਰ ਫਿਰ ਵੀ ਹੋਈ ਹੈ ਦੇਰੀ!

TeamGlobalPunjab
1 Min Read

ਚੰਡੀਗੜ੍ਹ : ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਵਿਰੋਧੀਆਂ ਵੱਲੋਂ ਲਗਾਤਾਰ ਬਿਆਨਬਾਜੀਆਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ। ਪਰ ਜੇਕਰ ਕਾਂਗਰਸੀ ਮੰਤਰੀਆਂ ਦੀ ਗੱਲ ਕਰੀਏ ਹੁਣ ਉਹ ਵੀ ਆਪਣੀ ਹੀ ਸਰਕਾਰ ਵਿਰੁੱਧ ਮੋਰਚੇ ਖੋਲ੍ਹ ਰਹੇ ਹਨ। ਅਸੀਂ ਗੱਲ ਕਰ ਰਹੇ ਹਾਂ ਸੀਨੀਅਰ ਕਾਂਗਰਸੀ ਮੰਤਰੀ ਅਤੇ ਹਰ ਦਿਨ ਅਖਬਾਰਾਂ ਦੀਆਂ ਸੁਰਖੀਆਂ ‘ਚ ਰਹਿਣ ਵਾਲੇ ਸੁਖਜਿੰਦਰ ਰੰਧਾਵਾ ਦੀ ਜਿੰਨਾਂ ਨੇ ਆਪਣੀ ਹੀ ਸਰਕਾਰ ਵਿਰੁੱਧ ਬਿਆਨਬਾਜੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ‘ਚ ਨਾਕਾਮ ਰਹੀ ਹੈ। ਇੱਥੇ ਹੀ ਬੱਸ ਨਹੀਂ ਉਨ੍ਹਾਂ ਨੇ ਇਹ ਵੀ ਐਲਾਨ ਕਰ ਦਿੱਤਾ ਕਿ ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਣਗੀਆਂ ਤਾਂ  ਉਹ ਆਪਣੀ ਕੁਰਸੀ ਛੱਡ ਦੇਣਗੇ।

ਦੱਸ ਦਈਏ ਕਿ ਬੀਤੀ ਕੱਲ੍ਹ ਅਲਾਇੰਸ ਸਿੱਖ ਆਰਗੇਨਾਈਜੇਸ਼ਨ ਵੱਲੋਂ ਧਰਨਾ ਦਿੱਤਾ ਗਿਆ ਸੀ ਅਤੇ ਇਹ ਧਰਨਾ ਸਿੱਖ ਜਥੇਬੰਦੀਆਂ ਨੇ ਰੰਧਾਵਾ ਦੀ ਰਿਹਾਇਸ਼ ‘ਤੇ ਦਿੱਤਾ ਸੀ। ਸੁਖਜਿੰਦਰ ਰੰਧਾਵਾ ਨੇ ਵੀ ਇਸ ਧਰਨੇ ਨੂੰ ਸਹੀ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮੇਂ ਦੋਸ਼ੀਆਂ ਨੂੰ ਸਜ਼ਾਵਾਂ ਹੀ ਨਹੀਂ ਦਿਵਾਈਆਂ ਜਾ ਸਕੀਆਂ ਤਾਂ ਲੋਕਾਂ ਨੇ ਵਜ਼ੀਰੀਆਂ ‘ਤੇ ਥੁੱਕਣਾ ਹੈ। ਰੰਧਾਵਾ ਨੇ ਕਿਹਾ ਕਿ ਸਾਨੂੰ ਇਹ ਵੀ ਪਤਾ ਹੈ  ਕਿ ਦੋਸ਼ੀ ਕੌਣ ਹਨ ਪਰ ਇਸ ਦੇ ਬਾਵਜੂਦ ਵੀ ਦੇਰੀ ਹੋ ਰਹੀ ਹੈ।

Share this Article
Leave a comment