ਚੰਡੀਗੜ੍ਹ: ਲਗਾਤਾਰ ਹੋ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਦਾ ਪਾਣੀ ਲਗਾਤਾਰ ਵਧ ਰਿਹਾ ਹੈ। ਹਾਲਾਤ ਇਹ ਹੋ ਗਏ ਹਨ ਕਿ ਝੀਲ ਦਾ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਪ੍ਰਸ਼ਾਸਨ ਨੇ ਆਸਪਾਸ ਦੇ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ, 15 ਅਗਸਤ ਨੂੰ ਵੀ ਸ਼ਹਿਰ ਵਿੱਚ ਬਾਰਿਸ਼ ਜਾਰੀ ਰਹੇਗੀ।
ਫਲੱਡ ਗੇਟ ਖੋਲ੍ਹਣ ਦੀ ਸਥਿਤੀ
ਪਿਛਲੇ ਇੱਕ ਮਹੀਨੇ ਵਿੱਚ ਤਿੰਨ ਵਾਰ ਫਲੱਡ ਗੇਟ ਖੋਲ੍ਹੇ ਜਾ ਚੁੱਕੇ ਹਨ। ਜੇਕਰ ਬਾਰਿਸ਼ ਇਸੇ ਤਰ੍ਹਾਂ ਜਾਰੀ ਰਹੀ ਤਾਂ ਫਲੱਡ ਗੇਟ ਮੁੜ ਕਦੇ ਵੀ ਖੋਲ੍ਹੇ ਜਾ ਸਕਦੇ ਹਨ। ਕੁਝ ਦਿਨ ਪਹਿਲਾਂ ਪਾਣੀ ਵਧਣ ‘ਤੇ ਰਾਤ ਨੂੰ ਫਲੱਡ ਗੇਟ ਖੋਲ੍ਹੇ ਗਏ ਸਨ, ਤਾਂ ਜੋ ਵਾਧੂ ਪਾਣੀ ਨੂੰ ਬਾਹਰ ਕੱਢਿਆ ਜਾ ਸਕੇ। ਜਦੋਂ ਪਾਣੀ 1162.20 ਫੁੱਟ ‘ਤੇ ਪਹੁੰਚਿਆ, ਤਾਂ ਗੇਟ ਬੰਦ ਕਰ ਦਿੱਤੇ ਗਏ ਸਨ।
ਅਗਲੇ ਤਿੰਨ ਦਿਨਾਂ ਦਾ ਮੌਸਮ ਅਨੁਮਾਨ:
14 ਅਗਸਤ (ਅੱਜ): ਸਾਰਾ ਦਿਨ ਬੱਦਲ ਛਾਏ ਰਹਿਣਗੇ। ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ।
15 ਅਗਸਤ: ਸੁਤੰਤਰਤਾ ਦਿਵਸ ‘ਤੇ ਵੀ ਬਾਰਿਸ਼ ਜਾਰੀ ਰਹੇਗੀ। ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
16 ਅਗਸਤ: ਕੁਝ ਰਾਹਤ ਦੀ ਉਮੀਦ ਹੈ। ਬਾਰਿਸ਼ ਘੱਟ ਹੋ ਸਕਦੀ ਹੈ, ਪਰ ਬੱਦਲ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।