ਕੇਂਦਰੀ ਖੇਤੀ ਬਿੱਲਾਂ ਦਾ ਵਿਰੋਧ : ਖਹਿਰਾ ਅਤੇ ਪੁਰੀ ਹੋਏ ਮਿਹਣੋ ਮਿਹਣੀ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਅੰਦਰ ਕੇਂਦਰੀ ਬਿੱਲਾ ਵਿਰੁੱਧ ਪ੍ਰਦਰਸ਼ਨਾਂ ਦਾ ਦੌਰ ਤੇਜੀ ਨਾਲ ਵਧਦਾ ਜਾ ਰਿਹਾ ਹੈ । ਲਗਾਤਾਰ ਸਿਆਸਤਦਾਨ ਮਿਹਣੋ ਮਿਹਣੀ ਹੋ ਰਹੇ ਹਨ । ਇਸ ਦੇ ਚਲਦਿਆਂ ਹੁਣ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟਰ ਜਰੀਏ ਭਾਜਪਾ ਆਗੂ ਹਰਦੀਪ ਸਿੰਘ ਪੁਰੀ ਨੂੰ ਮੋੜਵਾਂ ਜਵਾਬ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਕਿਸਾਨਾ ਦੇ ਪ੍ਰਦਰਸ਼ਨਾਂ ਨੂੰ ਗੁੰਡਾਗਰਦੀ ਕਹਿਣਾ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਸਾਨੂੰ ਆਪਣੇ ਹੱਕਾਂ ਲਈ ਲੜਨ ਦਾ ਅਧਿਕਾਰ ਦਿੰਦਾ ਹੈ ।

ਦਸ ਦੇਈਏ ਕਿ ਬੀਤੇ ਦਿਨੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਖੇਤੀ ਸਬੰਧੀ ਬਿਲਾਂ ਦਾ ਖਰੜਾ ਬਣਾਉਣ ਦਾ ਅਮਲ ਸਾਲ ਤੋਂ ਚੱਲ ਰਿਹਾ ਹੈ ਜਿਸ ਵਿੱਚ ਕਾਂਗਰਸ ਪਾਰਟੀ ਨੇ ਵੀ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਲਾਭ ਪਹੁੰਚਾਉਣ ਲਈ ਇਹ ਬਿੱਲ ਲੈ ਕੇ ਆਈ ਹੈ ਅਤੇ ਇਨ੍ਹਾਂ ਬਿੱਲਾਂ ਖ਼ਿਲਾਫ਼ ਸਿਆਸੀ ਪਾਰਟੀਆਂ ਗ਼ਲਤ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਟ੍ਰੈਕਟਰਾਂ ਨੂੰ ਅੱਗ ਲਾਉਣੀ ਗੁੰਡਾਗਰਦੀ ਦਾ ਪ੍ਰਦਰਸ਼ਨ ਹੈ। ਅਕਾਲੀ ਦਲ ਵੱਲੋਂ ਗੱਠਜੋੜ ਤੋੜੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਲੰਮਾਂ ਸਮਾਂ ਤਾਂ ਅਕਾਲੀ ਦਲ ਦੇ ਆਗੂ ਖੇਤੀ ਬਿਲਾਂ ਦੀ ਹਮਾਇਤ ਕਰਦੇ ਸਨ ਪਰ ਅਚਾਨਕ ਉਨ੍ਹਾਂ ਨੇ ਯੂ ਟਰਨ ਲੈ ਲਿਆ।

Share This Article
Leave a Comment