ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Rajneet Kaur
1 Min Read

ਚੰਡੀਗੜ੍ਹ: ਐਨ.ਡੀ.ਪੀ.ਐਸ. ਮਾਮਲੇ  ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਹਿਰਾ ਨੂੰ  ਅਦਾਲਤ ਤੋਂ ਰਾਹਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ  ਸੁਖਪਾਲ ਖਹਿਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 14 ਨਵੰਬਰ ਤੱਕ ਟਾਲ ਦਿੱਤਾ ਹੈ। ਹੁਣ ਸੁਖਪਾਲ ਖਹਿਰਾ ਜੇਲ੍ਹ ਵਿਚ ਹੀ ਅਪਣੀ ਦੀਵਾਲੀ ਮਨਾਉਣਗੇ।

ਦਸਣਯੋਗ ਹੈ ਕਿ ਪਿਛਲੀ  ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਇਹ ਕਹਿ ਕੇ ਸਮਾਂ ਮੰਗਿਆ ਸੀ ਕਿ ਅਹਿਮ ਤੇ ਜ਼ਰੂਰੀ ਦਸਤਾਵੇਜ਼ ਮਿਲੇ ਹਨ ਅਤੇ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਖਪਾਲ  ਖਹਿਰਾ ਦੇ ਕਰੀਬੀ ਜਸਮੀਤ ਸਿੰਘ ਨੇ ਦੱਸਿਆ ਕਿ ਏਜੀ ਅੱਜ ਪੇਸ਼ ਨਹੀਂ ਹੋਏ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ 14 ਨਵੰਬਰ ਨੂੰ ਕਰਨ ਲਈ ਕਿਹਾ ਹੈ।ਖਹਿਰਾ ਨੇ ਇਸ ਮਾਮਲੇ ‘ਚ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ NDPS ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment