Breaking News: ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

TeamGlobalPunjab
2 Min Read

ਚੰਡੀਗੜ੍ਹ: ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ, ‘ਦੋਸਤੋ, ਮੈਨੂੰ ਇਹ ਦੱਸਣ ਵਿੱਚ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਮਾਣਯੋਗ ਹਾਈ ਕੋਰਟ ਨੇ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਇਹ ਸਿਰਫ ਤੇ ਸਿਰਫ ਅਕਾਲ ਪੁਰਖ ਵਾਹਿਗੁਰੂ ਦੀ ਮਿਹਰ ਨਾਲ ਅਤੇ ਤੁਹਾਡੀਆਂ ਨਿਰੰਤਰ ਅਰਦਾਸਾਂ ਦਾ ਨਤੀਜਾ ਹੈ।’ ਮਹਿਤਾਬ ਨੇ ਅੱਗੇ ਲਿਖਿਆ ਕਿ, ‘ਅੱਜ ਅਸੀ ED-BJP ਅਤੇ ਸਾਡੇ ਵਿਰੋਧੀਆਂ ਵੱਲੋਂ ਬਦਲਾਖੋਰੀ ਤਹਿਤ ਕਰਵਾਏ ਸਰਾਸਰ ਝੂਠੇ ਮੁਕੱਦਮੇ ਦੀ 50 ਫੀਸਦੀ ਜੰਗ ਜਿੱਤ ਲਈ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਬਕਾਇਆ ਅੱਧੀ ਜੰਗ ਅਸੀਂ 20 ਫ਼ਰਵਰੀ ਨੂੰ ਵੀ ਜਿੱਤਾਂਗੇ ਅਤੇ ਕਾਨੂੰਨ ਦੀ ਅਦਾਲਤ ਵਿੱਚ ਵੀ ਬੇਗੁਨਾਹ ਸਾਬਤ ਹੋਵਾਂਗੇ ਕਿਉਂਕਿ ਮੇਰੇ ਪਿਤਾ ਨੇ ਕਦੇ ਵੀ ਅਜਿਹਾ ਕੋਈ ਗਲਤ ਕੰਮ ਨਹੀਂ ਕੀਤਾ।’

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਖਹਿਰਾ ਨੂੰ ਵੱਡੀ ਰਾਹਤ ਦਿੰਦਿਆ ਮੁਹਾਲੀ ਅਦਾਲਤ ਨੇ ਨਾਮਜ਼ਦਗੀ ਕਾਗਜ਼ ਭਰਨ ਦੀ ਮਨਜੂਰੀ ਦੇ ਦਿੱਤੀ ਸੀ।

- Advertisement -

ਇਸ ਦੇ ਨਾਲ ਹੀ ਜੇਲ੍ਹ ਅਥਾਰਿਟੀ ਨੂੰ ਅਦਾਲਤ ਨੇ ਕਿਹਾ ਸੀ ਕਿ ਜੇਕਰ ਕਿਸੇ ਕਾਰਨ ਖਹਿਰਾ 31 ਜਨਵਰੀ ਨੂੰ ਨਾਮਜ਼ਦਗੀ ਦਾਖਲ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ 1 ਫਰਵਰੀ ਨੂੰ ਨਾਮਜ਼ਦਗੀ ਭਰਨ ਲਈ ਲਿਜਾਇਆ ਜਾਵੇ।

ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ਾਂ ‘ਤੇ ਕੇਂਦਰੀ ਜਾਂਚ ਏਜੰਸੀ ਵੱਲੋਂ 9 ਮਾਰਚ ਨੂੰ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਈ.ਡੀ. ਵੱਲੋਂ ਖਹਿਰਾ ਨੂੰ ਪੁੱਛਗਿੱਛ ਲਈ ਸੱਦਿਆ ਜਾਂਦਾ ਰਿਹਾ। ਇਸੇ ਦਰਮਿਆਨ 11 ਨਵੰਬਰ ਨੂੰ ਈ. ਡੀ. ਵੱਲੋਂ ਮਨੀ ਲਾਂਡਰਿੰਗ ਦੇ ਇਲਜ਼ਾਮਾਂ `ਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment