BREAKING NEWS: ਸੁਖਪਾਲ ਖਹਿਰਾ ਆਪਣੇ ਸਾਥੀ ਵਿਧਾਇਕਾਂ ਸਣੇ ਕਾਂਗਰਸ ‘ਚ ਹੋਏ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ : ਸੁਖਪਾਲ ਖਹਿਰਾ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਖਹਿਰਾ ਦੇ ਨਾਲ ਆਮ ਆਦਮੀ ਪਾਰਟੀ ਦੇ ਉਨ੍ਹਾਂ ਦੇ ਸਾਥੀ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਵੀ ਸ਼ਾਮਲ ਹੋਏ।

- Advertisement -

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ  ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਉਹਨਾ ਨੇ ਦੱਸਿਆ ਕਿ ਉਕਤ ਤਿੰਨ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਨ ਲਈ ਏ.ਆਈ.ਸੀ.ਸੀ. ਪ੍ਰਧਾਨ  ਸੋਨੀਆ ਗਾਂਧੀ ਜੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਸੀਸੀ ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਹਰੀਸ਼ ਰਾਵਤ ਜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੀ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ​​ਹੋਵੇਗੀ।

ਅੱਜ ਚੰਡੀਗੜ੍ਹ ਵਿਖੇ ਸਧਾਰਣ ਸ਼ਿਰਕਤ ਸਮਾਰੋਹ ਦੌਰਾਨ, ਪਟਿਆਲਾ ਤੋਂ ਸੰਸਦ ਮੈਂਬਰ  ਪ੍ਰਨੀਤ ਕੌਰ ਵੀ ਮੌਜੂਦ ਸਨ ਜਿਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਸ਼ਾਮਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮਜਬੂਤ ਕਰਨਗੇ।

Share this Article
Leave a comment