ਮੁਹਾਲੀ: 7 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।
ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਪਹਿਲਾਂ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਮੇਰੇ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ ਅਤੇ ਮੈਂ ਲਗਾਤਾਰ ਈ.ਡੀ. ਦਾ ਸਹਿਯੋਗ ਕਰ ਰਿਹਾ ਹਾਂ ।
ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੇਰੀ ਆਪਣੀ ਹੀ ਪਾਰਟੀ ਨੇ ਮੇਰਾ ਸਾਥ ਨਹੀਂ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਮੇਰੇ ਖ਼ਿਲਾਫ਼ ਸਾਜਿਸ਼ ਰਚੀ ਗਈ, ਜਿਸ ਦਾ ਖ਼ੁਲਾਸਾ ਮੈਂ ਆਉਣ ਵਾਲੇ ਦਿਨਾਂ ‘ਚ ਕਰਾਂਗਾ।
ਸੁਖਪਾਲ ਖਹਿਰਾ ਨੇ ਮੀਡੀਆ ਸਾਹਮਣੇ ਕਿਹਾ ਕਿਜੇਕਰ ਮੇਰੇ ਵਿਰੋਧੀ ਇਹ ਸੋਚਦੇ ਹਨ ਕਿ ਅਜਿਹਾ ਕਰਨ ਨਾਲ ਉਹ ਮੇਰਾ ਮਨੋਬਲ ਤੋੜ ਸਕਣਗੇ ਤਾਂ ਉਨ੍ਹਾਂ ਦੀ ਸੋਚ ਬਿਲਕੁਲ ਗਲਤ ਹੈ ਅਤੇ ਜਿੱਤ ਹਮੇਸ਼ਾ ਸੱਚ ਦੀ ਹੀ ਹੋਵੇਗੀ।