ਚੰਡੀਗੜ੍ਹ: ਭੁਲੱਥ ਤੋਂ ਸਾਬਕਾ ਐਮਐਲਏ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਸੁਖਪਾਲ ਖਹਿਰਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ, ‘ਜਿਵੇਂ ਕਿ ਤੁਸੀਂ ਜਾਣਦੇ ਹੋ ਮੈਂ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ 3 ਜੂਨ ਨੂੰ ਐਮਐਲਏ ਵਜੋਂ ਅਸਤੀਫਾ ਦੇ ਦਿੱਤਾ ਸੀ। ਉੱਥੇ ਮਾਣਯੋਗ ਸਪੀਕਰ ਨੇ ਮੈਨੂੰ ਫਾਰਮੈਟ ਅਨੁਸਾਰ ਅਸਤੀਫਾ ਸੌਂਪਣ ਲਈ ਕਿਹਾ ਸੀ, ਜੋ ਮੈਂ ਅੱਜ ਵਿਅਕਤੀਗਤ ਰੂਪ ਨਾਲ ਸੌਂਪਿਆ ਤੇ ਮੇਰਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।’
ਦੱਸਣਯੋਗ ਹੈ ਕਿ ਖਹਿਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਾਲ ‘ਚ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਿਲ ਹੋਏ ਸਨ।