ਈ.ਡੀ ਦੀ ਰੇਡ ਤੋਂ ਬਾਅਦ ਸੁਖਪਾਲ ਖਹਿਰਾ ਦਾ ਵੱਡਾ ਬਿਆਨ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਇਕ ਅਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਅੱਜ ਈ.ਡੀ. ਵੱਲੋਂ ਉਨ੍ਹਾਂ ਦੇ ਘਰ ਤੇ ਛਾਪੇਮਾਰੀ ਕੀਤੀ ਗਈ। ਜਿਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਇਸ ਮਸਲੇ ‘ਤੇ ਪ੍ਰਤੀਕਿਰਿਆ ਦਿੱਤੀ ਗਈ ਹੈ। ਖਹਿਰਾ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਨੀਤੀਆਂ ਤੋਂ ਪਰਦਾ ਚੁੱਕਦੇ ਹਨ ਜਿਸ ਕਾਰਨ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨੀ ਲਾਂਡਰਿੰਗ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਛਾਪੇਮਾਰੀ ਕੀਤੀ ਗਈ ਹੈ। ਖਹਿਰਾ ਨੇ ਦੱਸਿਆ ਕਿ ਉਨ੍ਹਾਂ ਨੇ ਸਾਰਾ ਘਰ ਅਤੇ ਕਾਗਜ਼ਾਤ ਅਧਿਕਾਰੀਆਂ ਦੇ ਹਵਾਲੇ ਕਰ ਦਿੱਤੇ ਹਨ।

ਜੇਕਰ ਖਹਿਰਾ ਦੇ ਵਕੀਲ ਦੀ ਮੰਨ ਲਈਏ ਤਾਂ ਉਸ ਦਾ ਕਹਿਣਾ ਹੈ ਕਿ ਖਹਿਰਾ ਵੱਲੋਂ ਕਿਸਾਨੀ ਸੰਘਰਸ਼ ਦਰਮਿਆਨ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਜਿਸ ਕਾਰਨ ਛਾਪੇਮਾਰੀ ਕੀਤੀ ਗਈ ਹੈ। ਉੱਧਰ ਇਹ ਮਸਲਾ ਵਿਧਾਨ ਸਭਾ ‘ਚ ਵੀ ਗੂੰਜ ਉਠਿਆ। ਪੰਜਾਬ ਵਿਧਾਨ ਸਭਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੁਖਪਾਲ ਸਿੰਘ ਖਹਿਰਾ ਦਾ ਮਸਲਾ ਚੁੱਕਿਆ ਗਿਆ ।

Share This Article
Leave a Comment