ਚੰਡੀਗੜ੍ਹ ਮਾਮਲੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ‘ਆਪ’ ਸਰਕਾਰ ਨੂੰ ਦਿੱਤੇ ਸੁਝਾਅ

TeamGlobalPunjab
2 Min Read

ਚੰਡੀਗੜ੍ਹ : ਚੰਡੀਗੜ੍ਹ ਦੇ ਮਾਮਲੇ ‘ਤੇ ਲਗਾਤਾਰ  ਵਿਰੋਧੀ ਧਿਰ ਵਲੋਂ ਸਖ਼ਤ ਵਿਰੋਧ ਜਤਾਇਆ ਜਾ ਰਿਹਾ ਹੈ। ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੰਡੀਗੜ੍ਹ ਦੇ ਮਸਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ।

ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਸੀਐੱਮ ਮਾਨ ਨੂੰ ਮੁੜ ਬੇਨਤੀ ਹੈ ਕਿ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਵਾਲੇ ਭਾਜਪਾ ਦੇ ਸਰਾਸਰ ਪੱਖਪਾਤੀ ਫ਼ੈਸਲੇ ਵਿਰੁੱਧ ਆਵਾਜ਼ ਚੁੱਕਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਵੱਲੋਂ ਬੀਬੀਐੱਮਬੀ ਦਾ ਅਧਿਕਾਰ ਖੋਹਣ ਦੇ ਨਾਲ-ਨਾਲ ਬੀਐੱਸਐੱਫ ਦਾ ਦਾਇਰਾ 50 ਕਿਲੋਮੀਟਰ ਵਧਾ ਦਿੱਤਾ ਗਿਆ।

ਖਹਿਰਾ ਨੇ ਕਿਹਾ ‘ਆਪ’ ਦੇ ਕੋਲ ਇੱਕ ਸੁਨਹਿਰੀ ਮੌਕਾ ਹੈ ਕਿ ਉਹ ਇਸ ਮਸਲੇ ’ਤੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਪਣਾ ਵਫ਼ਦ ਲੈ ਕੇ ਜਾਣ। ਉਨ੍ਹਾਂ ਕਿਹਾ ਜੇਕਰ ਆਲ ਪਾਰਟੀ ਮੀਟਿੰਗ ਸੱਦ ਕੇ ਸਾਨੂੰ ਨਾਲ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਾਲ ਜਾਣ ਲਈ ਵੀ ਤਿਆਰ ਹਾਂ।

- Advertisement -

ਉਨ੍ਹਾਂ ਕਿਹਾ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਹੀਂ ਮੰਨਦੇ ਤਾਂ ਫਿਰ ਸਾਨੂੰ ਉਨ੍ਹਾਂ ਦੇ ਘਰ ਦੇ ਅੱਗੇ ਧਰਨਾ ਦੇਣਾ ਚਾਹੀਦਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿਵੇਂ ਕੇਂਦਰ ਸਰਕਾਰ ਨੇ ਪੰਜਾਬ ਨਾਲ ਭਾਰੀ ਵਿਤਕਰੇ ਦਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੇ ਇਸ ਅਹਿਮ ਮਸਲੇ ਦਾ ਹੱਲ ਕੀਤੇ ਜਾਣ ਦੀ ਵੀ ਗੱਲ ਕਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment