ਚੰਡੀਗੜ੍ਹ: ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕਾ ਸੁਖਪਾਲ ਸਿੰਘ ਖਹਿਰਾ ਦਾ ਅੱਜ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਕਪੂਰਥਲਾ ਪੁਲਿਸ ਖਹਿਰਾ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਬੀਤੇ ਦਿਨ ਕਪੂਰਥਲਾ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਗ੍ਰਿਫ਼ਤਾਰੀ ਪਾ ਕੇ ਕਪੂਰਥਲਾ ਲਿਆਂਦਾ ਸੀ ਅਤੇ ਦੇਰ ਸ਼ਾਮ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ।
ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਸੁਖਪਾਲ ਸਿੰਘ ਖਹਿਰਾ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਖਹਿਰਾ ਖਿਲਾਫ਼ ਇਸ ਥਾਣੇ ਵਿੱਚ ਧਾਰਾ 195 ਏ ਅਤੇ 506 ਦੇ ਤਹਿਤ ਪਰਚਾ ਹੋਇਆ ਹੈ। ਇਹ ਕਾਰਵਾਈ ਕਪੂਰਥਲਾ ਪੁਲਿਸ ਨੇ ਉਦੋਂ ਕੀਤੀ ਸੀ ਜਦੋਂ ਸੁਖਪਾਲ ਸਿੰਘ ਖਹਿਰਾ ਨੂੰ NDPS ਦੇ ਇੱਕ 2015 ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਪੱਕੀ ਜ਼ਮਾਨਤ ਮਿਲ ਗਈ ਸੀ।
ਇਧਰ ਖਹਿਰਾ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਤਾਂ ਦੂਜੇ ਪਾਸੇ ਕਪੂਰਥਲਾ ਪੁਲਿਸ ਨੇ ਪਰਚਾ ਦਰਜ ਕਰਕੇ ਸੁਖਪਾਲ ਖਰਿਹਾ ਦੀ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਪਾ ਦਿੱਤੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।