ਸੁਖਪਾਲ ਸਿੰਘ ਖਹਿਰਾ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ MLA ਖਿਲਾਫ ਰਿਵਿਊ ਪਟੀਸ਼ਨ ਨੂੰ ਕੀਤਾ ਮਨਜ਼ੂਰ

Rajneet Kaur
2 Min Read

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ । ਫਾਜ਼ਿਲਕਾ ਜ਼ਿਲ੍ਹਾ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਖਿਲਾਫ ਰਿਵਿਊ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਇਹ ਰਿਵਿਊ ਪਟੀਸ਼ਨ ਪੰਜਾਬ ਸਰਕਾਰ ਨੇ ਪਾਈ ਸੀ। ਅੱਜ ਪੁਲਿਸ ਜਲਾਲਾਬਾਦ ਅਦਾਲਤ ਵਿੱਚ  ਸੁਖਪਾਲ ਸਿੰਘ ਖਹਿਰਾ ਨੂੰ ਪੇਸ਼ ਕਰੇਗੀ।

ਮਿਲੀ ਜਾਣਕਾਰੀ ਅਨੁਸਾਰ ਖਹਿਰਾ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ ਅਤੇ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਦੱਸ ਦੇਈਏ ਕਿ ਮਾਰਚ 2015 ਵਿੱਚ, ਜਲਾਲਾਬਾਦ, ਫਾਜ਼ਿਲਕਾ ਵਿੱਚ ਐਨਡੀਪੀਐਸ ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ।  ਸੁਖਪਾਲ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ‘ਚ 2021 ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ‘ਚ  2022  ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ  ਸੀ। ਫਰਵਰੀ 2023 ‘ਚ ਚੋਟੀ ਦੀ ਅਦਾਲਤ ਨੇ ਡਰੱਗਸ ਮਾਮਲੇ ਵਿਚ ਉਨ੍ਹਾਂ ਖਿਲਾਫ ਸੰਮਨ ਹੁਕਮ ਨੂੰ ਰੱਦ ਕਰ ਦਿੱਤਾ। ਇਸ ਦੇ ਬਾਅਦ ਹੁਣ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment