ਫਿਰੋਜ਼ਪੁਰ : ਭਾਰਤੀ ਜਨਤਾ ਪਾਰਟੀ ਦੇ ਫਿਰੋਜ਼ਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਪਾਰਟੀ ਤੋਂ ਅਸਤੀਫਾ ਦੇਣ ਲਈ ਤਿਆਰ ਹਨ । ਨੰਨੂ ਨੇ ਮੰਗਲਵਾਰ ਨੂੰ ਅਸਤੀਫੇ ਬਾਰੇ ਪੁੱਛੇ ਸਵਾਲ ਬਾਰੇ ਆਪਣੀ ਸਥਿਤੀ ਸਪਸ਼ਟ ਕੀਤੀ। ਸੁਖਪਾਲ ਨੰਨੂ ਨੇ ਬਕਾਇਦਾ ਬਿਆਨ ਵੀ ਜਾਰੀ ਕੀਤਾ ਹੈ। ਆਪਣੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹਰ ਵਰਗ ਵਿੱਚ ਭਾਜਪਾ ਸਰਕਾਰ ਖਿਲਾਫ ਨਿਰਾਸ਼ਾ ਅਤੇ ਗੁੱਸੇ ਦੀ ਲਹਿਰ ਹੈ। ਹਲਕੇ ਦੇ ਲੋਕਾਂ ਵੱਲੋਂ ਦਿੱਤੇ ਹੁਕਮ ਅਨੁਸਾਰ ਉਹ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਪਾਰਟੀ ਤੋਂ ਅਸਤੀਫਾ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ।
ਹਾਲਾਂਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਸੁਖਪਾਲ ਸਿੰਘ ਨੰਨੂ ਭਾਜਪਾ ਨੂੰ ਛੱਡ ਰਹੇ ਹਨ, ਪਰ ਉਹਨਾਂ ਭਾਜਪਾ ਛੱਡਣ ਤੋਂ ਇਨਕਾਰ ਕੀਤਾ ਸੀ।