ਚੰਡੀਗੜ੍ਹ: ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਇਸ ਸਬੰਧੀ ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ। ਉਸ ਨੇ ਦੱਸਿਆ ਕਿ, ‘ਉਹ ਪੁੱਛਗਿੱਛ ‘ਚ ਸ਼ਾਮਲ ਹੋਣਗੇ। ਹਾਲਾਂਕਿ ਉਹਨਾਂ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਮਾਮਲੇ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਕੁਝ ਦਿਨ ਪਹਿਲਾਂ NIA ਨੇ ਉਹਨਾਂ ਦੇ ਕਰੀਬੀਆਂ ‘ਤੇ ਛਾਪੇਮਾਰੀ ਕੀਤੀ ਸੀ।’
ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀਆਂ, ਪਿੰਡ ਸਰਵਣ ਦੇ ਗੁਰਜੀਤ ਸਿੰਘ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਉਨ੍ਹਾਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।