ਚੋਣਾਂ ਤੋਂ ਬਾਅਦ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ, ਇੱਕ ਹੋਰ ਲੀਡਰ ਨੇ ਦਿੱਤਾ ਅਸਤੀਫ਼ਾ

Global Team
1 Min Read

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਉਹਨਾਂ ਸੁਖਵਿੰਦਰਪਾਲ ਸਿੰਘ ਗਰਚਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਲਾਂਕਿ ਗਰਚਾ ਨੇ ਆਪਣੇ ਅਸਤੀਫ਼ੇ ਦਾ ਕਾਰਨ ਨਹੀਂ ਦੱਸਿਆ ਪਰ ਉਹਨਾਂ ਨੇ ਕਿਹਾ ਕਿ ਮੈਂ ਪਾਰਟੀ ਲਈ ਪਿਛਲੇ ਕਾਫ਼ੀ ਸਮੇਂ ਤੋਂ ਦਿਨ ਰਾਤ ਮਿਹਨਤ ਕਰਦਾ ਰਿਹਾ ਸੀ ਪਰ ਹੁਣ ਆਪਣੀਆਂ ਜ਼ਿੰਮੇਵਰੀਆਂ ਨੂੰ ਨਹੀਂ ਨਿਭਾਅ ਸਕਦਾ।

ਸੁਖਵਿੰਦਰਪਾਲ ਸਿੰਘ ਗਰਚਾ ਨੇ ਆਪਣੇ ਅਸਤੀਫ਼ੇ ‘ਚ ਲਿਖਿਆ ਕਿ – ‘ਸਰਦਾਰ ਬਾਦਲ ਜੀ, ਮੈਂ ਸੁਖਵਿੰਦਰਪਾਲ ਸਿੰਘ ਗਰਚਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਦਾਸ ਵੱਲੋਂ ਪਿੱਛਲੇ ਲੱਗਭੱਗ ਢਾਈ ਦਹਾਕਿਆਂ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਇਕ ਕਰਕੇ ਬੜੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪਿੱਛਲੇ ਸਮੇਂ ਵਿੱਚ ਪਾਰਟੀ ਵੱਲੋਂ ਦਿਤੀਆਂ ਗਈਆਂ ਜਿੰਮੇਵਾਰੀਆਂ ਨੂੰ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ। ਮੌਜੂਦਾ ਸਮੇਂ ਵਿੱਚ ਮੈਂ ਇਹ ਜਿੰਮੇਵਾਰੀ ਨਿਭਾਉਣ ਵਿੱਚ ਅਸਮਰਥ ਹਾਂ ਅਤੇ ਆਪਣੇ ਸਾਰੇ ਔਹੁਦਿਆਂ ਤੋਂ ਅਸਤੀਫ਼ਾ ਦਿੰਦਾ ਹਾਂ। ਆਪਜੀ ਨੂੰ ਆਪਣੇ ਅਸਤੀਫ਼ੇ ਦੀ ਕਾਪੀ ਚੰਡੀਗੜ੍ਹ ਦਫਤਰ ਭੇਜ ਰਿਹਾ ਹਾਂ, ਆਸ ਕਰਦਾ ਹਾਂ ਕਿ ਮੇਰਾ ਅਸਤੀਫ਼ਾ ਪ੍ਰਵਾਨ ਕਰੋਗੇ।’

Share This Article
Leave a Comment