ਨਿਊਜ਼ ਡੈਸਕ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਸੁਲਤਾਨਪੁਰ ਦੀ MP-MLA ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਜ਼ਮਾਨਤ ਤੋਂ ਬਾਅਦ ਰਾਹੁਲ ਗਾਂਧੀ ਨੇ 25-25 ਹਜ਼ਾਰ ਰੁਪਏ ਦੇ ਦੋ ਬਾਂਡ ਭਰੇ।
ਰਾਹੁਲ ਖ਼ਿਲਾਫ਼ ਇਹ ਮਾਮਲਾ 5 ਸਾਲ ਪਹਿਲਾਂ ਕਰਨਾਟਕ ਵਿੱਚ ਅਮਿਤ ਸ਼ਾਹ ਖ਼ਿਲਾਫ਼ ਕੀਤੀ ਟਿੱਪਣੀ ਨਾਲ ਸਬੰਧਤ ਹੈ। ਰਾਹੁਲ ਨੇ 2018 ਦੀਆਂ ਕਰਨਾਟਕ ਚੋਣਾਂ ਦੌਰਾਨ ਕਿਹਾ ਸੀ ਕਿ ਇਮਾਨਦਾਰੀ ਦੀ ਗੱਲ ਕਰਨ ਵਾਲੀ ਪਾਰਟੀ ਦੇ ਪ੍ਰਧਾਨ ‘ਤੇ ਕਤਲ ਦਾ ਦੋਸ਼ ਹੈ। ਇਸ ਤੋਂ ਬਾਅਦ ਸੁਲਤਾਨਪੁਰ ਦੇ ਭਾਜਪਾ ਨੇਤਾ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।
ਅਦਾਲਤ ਵਿੱਚ ਪੇਸ਼ ਹੋਣ ਲਈ ਰਾਹੁਲ ਭਾਰਤ ਜੋੜੋ ਨਿਆਂ ਯਾਤਰਾ ਤੋਂ ਛੱਡ ਕੇ ਅਮੇਠੀ ਤੋਂ ਕਾਰ ਰਾਹੀਂ ਸੁਲਤਾਨਪੁਰ ਪਹੁੰਚੇ। ਪਹਿਲਾਂ ਉਹਨਾਂ ਨੇ ਹਵਾਈ ਜਹਾਜ਼ ਰਾਹੀਂ ਜਾਣ ਦੀ ਯੋਜਨਾ ਬਣਾਈ ਸੀ ਪਰ ਅਚਾਨਕ ਕਾਰ ਰਾਹੀਂ ਜਾਣ ਦਾ ਫ਼ੈਸਲਾ ਕਰ ਲਿਆ। ਰਾਹੁਲ ਹੁਣ ਕਾਰ ਰਾਹੀਂ ਅਮੇਠੀ ਦੇ ਫੁਰਸਤਗੰਜ ਪਰਤਣਗੇ ਅਤੇ ਅਮੇਠੀ ਤੋਂ ਯੂਪੀ ਵਿੱਚ 5ਵੇਂ ਦਿਨ ਦੀ ਯਾਤਰਾ ਦੀ ਸ਼ੁਰੂਆਤ ਕਰਨਗੇ।
ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ, ”ਅਸੀਂ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਦੇ ਰੁਝੇਵਿਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਹੋਣ ਤੋਂ ਛੋਟ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।” ਇਸ ਤੋਂ ਇਲਾਵਾ ਇਸ ਮਾਮਲੇ ‘ਚ ਗਵਾਹਾਂ ਦੇ ਬਿਆਨ ਲਏ ਜਾਣੇ ਹਨ ਤੇ ਅਦਾਲਤ ‘ਚ ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।