ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਸੇਵਾ ਸੰਭਾਲੀ

TeamGlobalPunjab
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕਾਰਜਸ਼ੀਲ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਮੁੱਖ ਮੈਨੇਜਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸ. ਗੁਰਿੰਦਰ ਸਿੰਘ ਦੀ ਥਾਂ ਲਗਾਇਆ ਗਿਆ ਹੈ, ਜਦਕਿ ਸ. ਗੁਰਿੰਦਰ ਸਿੰਘ ਦੀ ਤਬਦੀਲੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਵਜੋਂ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਪ੍ਰਬੰਧਕੀ ਤਬਦੀਲੀਆਂ ਸਬੰਧੀ ਆਦੇਸ਼ ਜਾਰੀ ਕੀਤਾ ਹੈ, ਜਿਸ ਤਹਿਤ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸ੍ਰੀ ਦਰਬਾਰ ਸਾਹਿਬ ਦਾ ਮੈਨੇਜਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੀਤੀਆਂ ਗਈਆਂ ਹੋਰ ਤਬਦੀਲੀਆਂ ਵਿਚ ਫਲਾਇੰਗ ਵਿਭਾਗ ਦੇ ਇੰਚਾਰਜ ਸ. ਸਤਨਾਮ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਤਾਇਨਾਤ ਕੀਤਾ ਗਿਆ ਹੈ। ਇਸ ਤਰ੍ਹਾਂ ਸ. ਸੁਖਬੀਰ ਸਿੰਘ ਇੰਚਾਰਜ ਅਮਲਾ ਧਰਮ ਪ੍ਰਚਾਰ ਕਮੇਟੀ ਨੂੰ ਇੰਚਾਰਜ ਫਲਾਇੰਗ ਵਿਭਾਗ ਅਤੇ ਸ. ਬਲਵਿੰਦਰ ਸਿੰਘ ਇੰਚਾਰਜ ਆਰ.ਟੀ.ਆਈ. ਨੂੰ ਧਰਮ ਪ੍ਰਚਾਰ ਕਮੇਟੀ ਦੇ ਅਮਲਾ ਵਿਭਾਗ ਦਾ ਕੰਮ ਦਿੱਤਾ ਗਿਆ ਹੈ।

ਇਸ ਦੌਰਾਨ ਸ. ਸੁਲੱਖਣ ਸਿੰਘ ਭੰਗਾਲੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਸੇਵਾ ਸੰਭਾਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਗਤ ਅਤੇ ਪ੍ਰਬੰਧਕੀ ਅਮਲੇ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਉਣ ਦਾ ਯਤਨ ਕਰਨਗੇ।

 

- Advertisement -

Share this Article
Leave a comment