ਦਿੱਲੀ ਸਰਕਾਰ ਦੇ ਸਾਰੇ ਸਰਕਾਰੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ, 11 ਮਈ ਤੋਂ 30 ਜੂਨ ਤੱਕ ਸਕੂਲਾਂ ਬੰਦ ਕਰਨ ਦੇ ਆਦੇਸ਼

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ। ਜਿਸ ਦੇ ਚੱਲਦਿਆ ਹਰ ਇੱਕ ਸੂਬੇ ਵੱਲੋਂ ਆਪਣੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਉਚਿੱਤ ਕਾਰਜ਼ ਕੀਤੇ ਜਾ ਰਹੇ ਹਨ। ਇਸ ‘ਚ ਹੀ ਰਾਜਧਾਧੀ ਦਿੱਲੀ ‘ਚ ਕੇਜ਼ਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਸਰਕਾਰੀ ਅਤੇ ਸਰਕਾਰ ਤੋਂ ਸਹਾਇਤਾ ਪ੍ਰਾਪਤ ਸਕੂਲਾਂ ‘ਚ ਗਰਮੀ ਦੀਆਂ ਛੁਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ‘ਚ ਹੁਣ ਸਾਰੇ ਸਰਕਾਰੀ ਸਕੂਲ 11 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ ਤੇ ਸਾਰੇ ਸਕੂਲ ਹੁਣ 1 ਜੁਲਾਈ ਤੋਂ ਖੁੱਲ੍ਹਣਗੇ।

ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਕੋਵਿਡ -19 ਦੇ ਸੰਕਰਮਣ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਗਰਮੀਆਂ ਦੀਆਂ ਛੁਟੀਆਂ ਦੇ ਦੌਰਾਨ ਕਿਸੇ ਵੀ ਵਿਦਿਆਰਥੀਆਂ ਨੂੰ ਕਿਸੇ ਵੀ ਗਤੀਵਿਧੀ ਲਈ ਸਕੂਲ ਨਹੀਂ ਬੁਲਾਇਆ ਜਾਵੇਗਾ। ਦੱਸ ਦਈਏ ਕਿ ਕੋਵਿਡ -19 ਮਹਾਮਾਰੀ ਕਾਰਨ ਦਿੱਲੀ ਦੇ ਸਕੂਲ ਪਿਛਲੇ ਡੇਢ ਮਹੀਨੇ ਤੋਂ ਬੰਦ ਹਨ।

ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦਿੱਲੀ ‘ਚ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਕਰਫਿਊ ਪਾਸ ਦੇ ਘਰ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਹੈ।  ਦਿੱਲੀ ‘ਚ ਹੁਣ ਤੱਕ ਕੋਰੋਨਾ ਦੇ 4800 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 64 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦ ਕਿ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 1694 ਤੱਕ ਪਹੁੰਚ ਗਿਆ ਹੈ ਅਤੇ 49 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ ਹਨ।

Share this Article
Leave a comment