ਚੰਡੀਗੜ੍ਹ: ਪੰਜਾਬ ਵਿੱਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ ਨਿੱਜੀ ਅਤੇ ਸਰਕਾਰੀ ਸਕੂਲ ਬੰਦ ਰਹਿਣਗੇ। ਇਹ ਛੁੱਟੀ 2 ਜੂਨ ਤੋਂ 30 ਜੂਨ ਤੱਕ ਹੋਵੇਗੀ। ਇਸ ਸਬੰਧੀ ਹੁਕਮ ਵੀ ਜਾਰੀ ਕੀਤੇ ਗਏ ਹਨ।
In view of the heatwave in Punjab, all Government, Aided, Recognized, and Private schools in the state will remain closed for summer vacation from June 2 to June 30, 2025.
— Harjot Singh Bains (@harjotbains) May 26, 2025
ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ‘ਤੇ ਦਸਿਆ ਕਿ ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਸਮੇਂ ਦੌਰਾਨ, ਸੂਬੇ ਦੇ ਸਾਰੇ ਸਕੂਲ 1 ਜੂਨ, 2025 ਤੋਂ 30 ਜੂਨ, 2025 ਤੱਕ 30 ਦਿਨਾਂ ਲਈ ਪੂਰੀ ਤਰ੍ਹਾਂ ਬੰਦ ਰਹਿਣਗੇ। ਸਿੱਖਿਆ ਵਿਭਾਗ ਨੇ ਇਸ ਸੰਬੰਧੀ ਇੱਕ ਹੁਕਮ ਵੀ ਜਾਰੀ ਕਰ ਦਿੱਤਾ ਹੈ। ਇਸ ਹੁਕਮ ਦੇ ਅਨੁਸਾਰ, ਸਕੂਲ ਮੰਗਲਵਾਰ, 1 ਜੁਲਾਈ ਤੋਂ ਦੁਬਾਰਾ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।