ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਨੂੰ ਅਦਾਲਤ ਨੇ 3 ਦਸੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਸਨ ਪਰ ਤਿੰਨੇ ਆਗੂ ਅਦਾਲਤ ਵਿੱਚ ਪੇਸ਼ ਨਹੀਂ ਹੋਏ।
ਸੋਸ਼ਲਿਸਟ ਪਾਰਟੀ ਆਫ ਇੰਡਿਆ ਦੇ ਰਾਸ਼ਟਰੀ ਉਪ-ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਉਨ੍ਹਾਂ ਦੇ ਵਕੀਲ ਬੀਐੱਸ ਰਿਆੜ ਤੇ ਹਿਤੇਸ਼ ਪੁਰੀ ਨੇ ਦੱਸਿਆ ਕਿ ਅਦਾਲਤ ਵਿੱਚ ਲਗਭਗ ਨੌਂ ਸਾਲ ਪਹਿਲਾਂ ਆਈਪੀਸੀ ਦੀ ਵੱਖ-ਵੱਖ ਧਾਰਾਵਾਂ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਿਲਾਫ ਧੋਖਾਧੜੀ ਅਤੇ ਜਾਅਲਸਾਜ਼ੀ ਲਈ ਆਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਸੀ ਜਿਸ ਵਿੱਚ ਅਦਾਲਤੀ ਆਦੇਸ਼ ਪੈਂਡਿੰਗ ਸਨ ।
ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ , ਸੁਖਬੀਰ ਸਿੰਘ ਬਾਦਲ ਅਤੇ ਡਾ . ਦਲਜੀਤ ਸਿੰਘ ਚੀਮਾ ਨੂੰ 3 ਦਿਸੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਸਮਨ ਜਾਰੀ ਕੀਤੇ ਸਨ । ਪਰ ਤਿੰਨੇ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਹੋਏ ਇਸ ਲਈ ਹੁਣ ਉਨ੍ਹਾਂ ਨੂੰ 20 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ ।