ਚੰਡੀਗੜ੍ਹ: ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਅਰੋੜਾ ਨੇ ਇਹ ਜਾਣਕਾਰੀ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ ਹੈ। ਉਨ੍ਹਾਂ ਨੇ ਪੋਸਟ ਕਰ ਦੱਸਿਆ ਮੇਰੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ, ਮੈ ਆਪਣੇ ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿੱਚ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ ਜਿਹੜੇ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ।
https://www.facebook.com/SunderSArora/posts/3235291079920382
ਇਸ ਤੋਂ ਪਹਿਲਾ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ। ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਘਰ ‘ਚ ਕੁਆਟਰੰਟੀਨ ਹਨ। ਚੰਦੂਮਾਜਰਾ ਨੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਪੂਰਾ ਪਰਿਵਾਰ ਚੜ੍ਹਦੀ ਕਲਾ ‘ਚ ਹੈ।
ਇਸ ਦੌਰਾਨ ਕਾਂਗਰਸ ਦੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਵੀ ਕਰੋਨਾ ਹੋ ਗਿਆ ਹੈ। ਉਹ ਘਰ ਵਿੱਚ ਹੀ ਇਕਾਂਤਵਾਸ ਹਨ ਜਦ ਕਿ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ।