ਟਿਕਟ ਨਾਂ ਤੋਂ ਨਰਾਜ਼ ਹਨ ਵਿਜੇ ਸਾਂਪਲਾ ਨੂੰ ਮਨਾਉਣ ਪਹੁੰਚੇ ਸੁਨੀਲ ਜਾਖੜ

Prabhjot Kaur
2 Min Read

ਹੁਸ਼ਿਆਰਪੁਰ: ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾਂ ਮਿਲਣ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ ਨੂੰ ਮਨਾਉਣ ਲਈ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੇ ਘਰ ਪਹੁੰਚੇ ਹਨ। ਬੀਤੀ ਸ਼ਾਮ ਸਾਂਪਲਾ ਨੇ ਆਪਣੇ ਘਰ ਇੱਕ ਜ਼ਰੂਰੀ ਮੀਟਿੰਗ ਬੁਲਾਈ। ਜਿਸ ‘ਚ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਸਮਰਥਕ ਹਿੱਸਾ ਲੈਣ ਪਹੁੰਚੇ। ਮੀਟਿੰਗ ਵਿੱਚ ਸਾਂਪਲਾ ਨੇ ਭਾਜਪਾ ਤੋਂ ਵੱਖ ਹੋ ਕੇ ਲੋਕ ਸਭਾ ਚੋਣਾਂ ਲੜਨ ਦੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਕੁਝ ਸਮਰਥਕਾਂ ਨੇ ਉਨ੍ਹਾਂ ਨੂੰ ਕਾਂਗਰਸ ‘ਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਹੈ ਅਤੇ ਕੁਝ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਕੁਝ ਸਮਰਥਕ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਹੱਥ ਮਿਲਾਉਣ ਲਈ ਵੀ ਸਲਾਹ ਰਹੇ ਹਨ।

ਸੂਤਰਾਂ ਮੁਤਾਬਿਕ ਸਾਂਪਲਾ ਦੇ ਸਮਰਥਕਾਂ ਨੇ ਉਹਨਾਂ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਮਜਬੂਤ ਪਾਰਟੀ ਦੀ ਮਦਦ ਨਾਲ ਹੀ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਿਰੁੱਧ ਲੜਣ। ਇਸ ਲਈ ਹੁਣ ਸਾਂਪਲਾ ਇਸ ਸਬੰਧੀ ਰਣਨੀਤੀ ਬਣਾ ਰਹੇ ਹਨ।

ਇਸ ਦੇ ਨਾਲ ਹੀ ਸਾਂਪਲਾ ਨੇ ਮੀਟਿੰਗ ਵਿੱਚ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਵਿਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਸੂਤਰਾਂ ਅਨੁਸਾਰ ਸਾਂਪਲਾ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਦੇ ਸੰਪਰਕ ਵਿੱਚ ਹਨ। ਇਸ ਤੋਂ ਇਲਾਵਾ ‘ਆਪ’ ‘ਚ ਵੀ ਉਨ੍ਹਾਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ। ਅਜਿਹੇ ਮਾਹੌਲ ਵਿੱਚ ਉਨ੍ਹਾਂ ਨੂੰ ਆਪਣੀ ਰਣਨੀਤੀ ਬਣਾਉਣ ਵਿੱਚ ਫਿਲਹਾਲ ਕੁੱਝ ਸਮਾਂ ਹੋ ਲਗ ਸਕਦਾ ਹੈ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment