ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਦੀ ਰਿਪੋਰਟ ਮੁਤਬਕ ਜਾਖੜ ਦੇ ਨੇੜ੍ਹਲੇ ਸੂਤਰਾਂ ਵੱਲੋਂ ਅਸਤੀਫ਼ਾ ਦੇਣ ਦੀ ਪੁਸ਼ਟੀ ਕੀਤੀ ਗਈ ਹੈ।
ਉੱਥੇ ਹੀ ਦੂਜੇ ਪਾਣੇ ਸੁਨੀਲ ਜਾਖੜ ਪੰਚਾਇਤ ਚੋਣਾਂ ਬਾਰੇ ਵਿਚਾਰ ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਗ਼ੈਰਹਾਜ਼ਰ ਰਹੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਦੇ ਸੀਨੀਅਰ ਅਹੁਦੇਦਾਰ ਨੇ ਅੱਜ ਦੀ ਬੈਠਕ ਵਿੱਚ ਸ਼ਮੂਲੀਅਤ ਸਬੰਧੀ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਅੱਜ ਤੇ ਨਾ ਹੀ ਭਵਿੱਖ ਵਿਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਜੋਂ ਕਿਸੇ ਮੀਟਿੰਗ ’ਚ ਸ਼ਾਮਲ ਹੋਣਗੇ।
ਇਸ ਸਬੰਧੀ ਜਦੋਂ ਚੈਨਲ ਵਲੋਂ ਜਾਖੜ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਆਪਣੇ ਅਸਤੀਫ਼ੇ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਸੂਤਰਾਂ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।