ਚੰਡੀਗੜ੍ਹ ਦੇ ਮੁੱਦੇ ‘ਤੇ ਜਾਖੜ ਦਾ ਤੰਜ, ‘2 ਬਿੱਲੀਆਂ ਦੀ ਲੜਾਈ `ਚ ਬਾਂਦਰ ਮਾਰੇਗਾ ਬਾਜ਼ੀ’

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨਿਲ ਕੁਮਾਰ ਜਾਖੜ ਨੇ ਚੰਡੀਗੜ੍ਹ ਦੇ ਮੁੱਦੇ ‘ਤੇ ਟਵੀਟ ਕਰਕੇ ਵੱਡਾ ਤੰਜ ਕੱਸਿਆ ਹੈ। ਚੰਡੀਗੜ੍ਹ ਨੂੰ ਮਰਿਆ ਹੋਇਆ ਮੁੱਦਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਾਲੇ ਕਿਸਾਨ ਅੰਦੋਲਨ ਵਿੱਚ ਬਣਿਆ ਭਾਈਚਾਰਾ ਇਸ ਮਰੇ ਹੋਏ ਮੁੱਦੇ ਦੀ ਭੇਂਟ ਚੜ੍ਹ ਜਾਵੇਗਾ।

ਜਾਖੜ ਨੇ ਟਵੀਟ ‘ਚ ਲਿਖਿਆ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹਨ। ਅਜਿਹੇ ਵਿੱਚ ਹਮੇਸ਼ਾ ਦੀ ਤਰ੍ਹਾਂ 2 ਬਿੱਲੀਆਂ ਦੀ ਲੜਾਈ ਵਿੱਚ ਬਾਂਦਰ ਬਾਜ਼ੀ ਮਾਰ ਜਾਵੇਗਾ। ਹਾਲਾਂਕਿ ਉਨ੍ਹਾਂ ਦੀਆਂ ਗੱਲਾਂ ਵਿੱਚ ਬਾਂਦਰ ਕੌਣ ਹੈ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜੀ ਹੋਈ ਹੈ।

ਦਰਅਸਲ ਜਾਖੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿਚਾਲੇ ਭਾਈਚਾਰਾ ਸਥਾਪਤ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਮਰੇ ਹੋਏ ਮੁੱਦੇ ਦੇ ਕਾਰਨ ਭਾਈਚਾਰਾ ਭੜਕੇ ਹੋਏ ਜਜ਼ਬਾਤਾਂ ਦੀ ਭੇਂਟ ਚੜ੍ਹ ਜਾਵੇਗਾ।

ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਵੀ ਪੰਜਾਬ ਨੂੰ ਕਰਾਰਾ ਜਵਾਬ ਦੇਣ ਲਈ ਵਿਧਾਨ ਸਭਾ ‘ਚ ਇਜਲਾਸ ਬੁਲਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਟਕਰਾਅ ਚੱਲ ਰਿਹਾ ਹੈ। ਇਸ ਦੀ ਸ਼ੁਰੂਆਤ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨਾਲ ਹੋਈ ਹੈ।

Share This Article
Leave a Comment