ਆਪਣੀ ਹੀ ਸਰਕਾਰ ਖਿਲਾਫ਼ ਝੰਡਾ ਚੁੱਕਣ ‘ਤੇ ਬਾਜਵਾ ਤੇ ਦੂਲੋ ਖ਼ਿਲਾਫ਼ ਸੋਨੀਆ ਗਾਂਧੀ ਨੂੰ ਸ਼ਿਕਾਇਤ ਕਰਨਗੇ ਜਾਖੜ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿੱਚ ਗ਼ੈਰਕਾਨੂੰਨੀ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ‍ ਮੰਤਰੀ ਕੈਪ‍ਟਨ ਅਮਰਿੰਦਰ ਸਿੰਘ ਵਿਰੋਧੀ ਪੱਖ ਦੇ ਨਾਲ-ਨਾਲ ਆਪਣਿਆਂ ਦੇ ਨਿਸ਼ਾਨੇ ‘ਤੇ ਵੀ ਹਨ। ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੈਪ‍ਟਨ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਦੋਵਾਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਨੇ ਰਾਜ‍ਪਾਲ ਨੂੰ ਮਿਲ ਕੇ ਪੱਤਰ ਵੀ ਦਿੱਤਾ ਹੈ। ਇਥੋਂ ਤੱਕ ਕਿ ਉਨ੍ਹਾਂ ਨੇ ਕੈਪ‍ਟਨ ਨੂੰ ਹਟਾਉਣ ਲਈ ਸੋਨੀਆ ਗਾਂਧੀ ਤੋਂ ਮੰਗ ਤੱਕ ਕਰ ਦਿੱਤੀ ਹੈ।

ਉਨ੍ਹਾਂ ਦੀ ਬਿਆਨਬਾਜੀ ਵਧਣ ‘ਤੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਨੇ ਬਾਜਵਾ ਅਤੇ ਦੂਲੋ ਦੇ ਖਿਲਾਫ ਕਾਰਵਾਈ ਲਈ ਸੋਨੀਆ ਗਾਂਧੀ ਨੂੰ ਸਿਫਾਰਿਸ਼ ਕੀਤੀ ਹੈ । ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੋਵੇਂ ਸੰਸਦ ਮੈਂਬਰਾਂ ਨੇ ਪਾਰਟੀ ਦਾ ਅਨੁਸ਼ਾਸਨ ਭੰਗ ਕੀਤਾ ਹੈ ਅਤੇ ਉਹ ਅਨੁਸ਼ਾਸਨੀ ਕਾਰਵਾਈ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣਗੇ। ਜਾਖੜ ਨੇ ਕਿਹਾ ਕਿ ਜਿਸ ਥਾਲੀ ‘ਚ ਖਾਂਦੇ ਹੈਂ ਉਸ ‘ਚ ਹੀ ਛੇਦ ਕਰਦੇ ਹੈਂ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੋਵਾਂ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਗੇ ਜੋ ਆਪਣੀਆਂ ਸਿਆਸੀ ਇੱਛਾਵਾਂ ਤੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਸਿਆਸਤ ਕਰ ਰਹੇ ਹਨ।

ਦਸ ਦਈਏ ਦੋਵੇਂ ਸੰਸਦ ਮੈਂਬਰਾਂ ਨੇ ਰਾਜਪਾਲ ਕੋਲ ਸ਼ਰਾਬ ਮਾਫ਼ੀਏ ਦੀ ਜਾਂਚ ਕੇਂਦਰੀ ਏਜੰਸੀ ਤੋਂ ਮੰਗੀ ਸੀ ਅਤੇ ਪੰਜਾਬ ਸਰਕਾਰ ’ਤੇ ਕੋਈ ਭਰੋਸਾ ਨਾ ਹੋਣ ਦੀ ਗੱਲ ਵੀ ਕਹੀ ਸੀ।

 

- Advertisement -

Share this Article
Leave a comment