ਕੇਜਰੀਵਾਲ ਨੇ ਦੇਸ਼ ਵਾਸੀਆਂ ਨਾਮ ਭੇਜਿਆ ਸੁਨੇਹਾ, ‘ਮੇਰੇ ਲਈ ਅਰਦਾਸ ਕਰਿਓ, BJP ਵਾਲਿਆਂ ਨਾਲ ਨਫਰਤ ਨਾਂ ਕਰਿਓ’

Prabhjot Kaur
3 Min Read

ਨਵੀਂ ਦਿੱਲੀ: ਈਡੀ ਦੀ ਕਸਟਡੀ ‘ਚੋਂ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਨਾਮ ਇੱਕ ਸੰਦੇਸ਼ ਭੇਜਿਆ ਹੈ। ਜਿਸ ਨੂੰ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਪੜ੍ਹ ਕੇ ਸੁਣਾਇਆ ਹੈ। ਕੇਜਰੀਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਦੇਸ਼ ਦੇ ਲੋਕ ਮੇਰੇ ਲਈ ਅਰਦਾਸ ਕਰਨ ਤਾਂ ਜੋਂ ਮੈ ਜਲਦ ਹੀ ਜੇਲ੍ਹ ਤੋਂ ਬਾਹਰ ਆ ਸਕਾ।

ਉਹਨਾਂ ਨੇ ਕਿਹਾ ਕਿ ਦਿੱਲੀ ਦੀਆਂ ਮਾਤਾਵਾਂ ਤੇ ਭੈਣਾ ਸੋਚਦੀਆਂ ਹੋਣਗੀਆਂ ਕਿ ਹੁਣ ਕੇਜਰੀਵਾਲ ਜੇਲ੍ਹ ਵਿੱਚ ਚਲਾ ਗਿਆ ਹੈ ਤੇ ਹੁਣ ਸਾਨੁੰ 1000 ਰੁਪਏ ਪ੍ਰਤੀ ਮਹੀਨਾ ਵਾਅਦਾ ਕੌਣ ਪੂਰਾ ਕਰੇਗਾ। ਕੇਜਰੀਵਾਲ ਨੇ ਕਿਹਾ ਕਿ ਮੈਂ ਬਾਹਰ ਆ ਕੇ ਸਭ ਤੋਂ ਪਹਿਲਾਂ ਇਹ ਵਾਅਦਾ ਨਿਭਾਵਾਂਗਾ। ਇਸ ਤੋਂ ਇਲਾਵਾ ਕੇਜਰੀਵਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੀਜੇਪੀ ਵਾਲਿਆਂ ਨਾਲ ਨਫਰਤ ਨਹੀਂ ਕਰਨੀ, ਇਹ ਵੀ ਆਪਣੇ ਹੀ ਲੋਕ ਹਨ।

ਇਸ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਸੁਨੀਤਾ ਕੇਜਰੀਵਾਲ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਕਿਹਾ ਸੀ ਕਿ ਤੁਹਾਡੇ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਮੋਦੀ ਜੀ ਨੇ ਸੱਤਾ ਦੇ ਹੰਕਾਰ ‘ਚ ਗ੍ਰਿਫਤਾਰ ਕਰਵਾਇਆ। ਉਹ ਸਾਰਿਆਂ ਨੂੰ ਕੁਚਲਣ ਵਿਚ ਲੱਗੇ ਹੋਏ ਹਨ। ਇਹ ਦਿੱਲੀ ਦੀ ਜਨਤਾ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਭਾਵੇਂ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਜਨਤਾ ਜਨਾਰਦਨ ਹੈ ਅਤੇ ਸਭ ਕੁਝ ਜਾਣਦੀ ਹੈ।


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -
Share this Article
Leave a comment