ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ : CM ਮਾਨ

Rajneet Kaur
5 Min Read

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਡਿਫੈਂਸ ਰੋਡ ਪਠਾਨਕੋਟ ‘ਤੇ ਸਥਿਤ ਇੱਕ ਰਿਜ਼ੋਰਟ ਵਿੱਚ ਇੱਕ ਸਰਕਾਰੀ ਕਾਰੋਬਾਰੀ ਮੀਟਿੰਗ ਕੀਤੀ ਗਈ। ਜਿੱਥੇ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਹਿੱਸਾ ਲਿਆ। ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ।

CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ‘ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ।

CM ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ

ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸ਼ਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸ਼ਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ।

Share This Article
Leave a Comment