ਮੁੰਬਈ : ਅਮਿਤਾਭ ਬੱਚਨ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਹੈ। ਕੋਰੋਨਾ ਰਿਪੋਰਟ ਨੈਗੇਟਿਵ ਆਉਣ ਮਗਰੋਂ ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਮਿਤਾਭ ਬੱਚਨ ਨੇ ਇੱਕ ਟਵੀਟ ਰਾਹੀਂ ਆਪਣੇ ਸਾਰੇ ਪ੍ਰਸ਼ੰਸਕਾਂ ਅਤੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ ਹੈ।
ਅਮਿਤਾਭ ਬੱਚਨ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ‘ਕੋਰੋਨਾ ਨੈਗੇਟਿਵ ਹੋਣ ਤੋਂ ਬਾਅਦ ਮੈਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੈਂ ਘਰ ‘ਚ ਅਲੱਗ ਰਹਾਂਗਾ। ਸਰਬਸ਼ਕਤੀਮਾਨ ਦੀ ਕਿਰਪਾ। ਮਾਂ, ਬਾਬੂ ਜੀ ਦੇ ਆਸ਼ੀਰਵਾਦ, ਸ਼ੁਭਚਿੰਤਕਾਂ ਅਤੇ ਦੋਸਤਾਂ ਦੇ ਆਸ਼ੀਰਵਾਦ, ਨਾਨਾਵਤੀ ਹਸਪਤਾਲ ‘ਚ ਵਧੀਆ ਦੇਖਭਾਲ ਨੇ ਮੇਰੇ ਲਈ ਇਹ ਦਿਨ ਵੇਖਣਾ ਸੰਭਵ ਕਰ ਦਿੱਤਾ।’
T 3613 – I have tested CoVid- have been discharged. I am back home in solitary quarantine.
Grace of the Almighty, blessings of Ma Babuji, prayers & duas of near & dear & friends fans EF .. and the excellent care and nursing at Nanavati made it possible for me to see this day . pic.twitter.com/76jWbN5hvM
— Amitabh Bachchan (@SrBachchan) August 2, 2020
ਇਸ ਸਬੰਧ ਵਿਚ ਉਨ੍ਹਾਂ ਦੇ ਬੇਟੇ ਤੇ ਅਦਾਕਾਰ ਅਭਿਸ਼ੇਕ ਬੱਚਨ ਨੇ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਨੂੰ ਕੋਰੋਨਾ ਹੋਣ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ।
🙏🏽 my father, thankfully, has tested negative on his latest Covid-19 test and has been discharged from the hospital. He will now be at home and rest. Thank you all for all your prayers and wishes for him. 🙏🏽
— Abhishek 𝐁𝐚𝐜𝐡𝐜𝐡𝐚𝐧 (@juniorbachchan) August 2, 2020