ਜਲੰਧਰ: ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਨੇ ਹਲਚਲ ਮਚਾ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ ਹਸਪਤਾਲ ਪ੍ਰਸ਼ਾਸਨ ਦੀ ਗੰਭੀਰ ਲਾਪਰਵਾਹੀ ਕਰਾਰ ਦਿੱਤਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇ ਸਮੇਂ ਸਿਰ ਆਕਸੀਜਨ ਦੀ ਉਪਲਬਧਤਾ ਯਕੀਨੀ ਬਣਾਈ ਜਾਂਦੀ ਅਤੇ ਸਹੀ ਪ੍ਰਬੰਧ ਕੀਤਾ ਜਾਂਦਾ ਤਾਂ ਮਰੀਜ਼ਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸਨ।
ਮਿਲੀ ਜਾਣਕਾਰੀ ਮੁਤਾਬਕ, ਬੀਤੇ ਐਤਵਾਰ ਨੂੰ ਜਦੋਂ ਇਹ ਹਾਦਸਾ ਵਾਪਰਿਆ, ਉਸ ਦਿਨ ਆਕਸੀਜਨ ਪਲਾਂਟ ਦਾ ਸੁਪਰਵਾਈਜਰ ਨਰਿੰਦਰ ਛੁੱਟੀ ’ਤੇ ਸੀ। ਪਹਿਲਾਂ ਹੀ ਸੁਪਰਵਾਈਜਰ-ਕਮ-ਟੈਕਨੀਸ਼ੀਅਨ ਦੀ ਘਾਟ ਕਾਰਨ ਪਲਾਂਟ ਬਿਨਾਂ ਪੂਰੇ ਸਟਾਫ ਦੇ ਚੱਲ ਰਿਹਾ ਸੀ। ਘਟਨਾ ਤੋਂ ਬਾਅਦ, ਲਾਪਰਵਾਹੀ ਦਾ ਜ਼ਿੰਮੇਵਾਰ ਮੰਨਦੇ ਹੋਏ ਨਰਿੰਦਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਹੁਣ ਪਲਾਂਟ ਦੇ ਸੰਚਾਲਨ ਲਈ ਸਿਰਫ਼ ਇੱਕ ਟੈਕਨੀਸ਼ੀਅਨ ਹੀ ਬਚਿਆ ਹੈ।
ਯਾਦ ਰਹੇ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਹਿਲਾਂ ਹੀ ਰਾਜ ਦੇ ਹਸਪਤਾਲਾਂ ਵਿੱਚ ਲੱਗੇ ਆਕਸੀਜਨ ਪਲਾਂਟਾਂ ਨੂੰ ‘ਚਿੱਟਾ ਹਾਥੀ’ ਕਹਿ ਚੁੱਕੇ ਹਨ, ਜਿਸ ਨਾਲ ਇਹ ਸਿਸਟਮ ਦੀ ਕਾਰਗੁਜ਼ਾਰੀ ਅਤੇ ਪ੍ਰਬੰਧਨ ’ਤੇ ਸਵਾਲ ਖੜ੍ਹੇ ਕਰਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।