ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਦੇ ਪੁੱਤਰ ਨੂੰ ਦਿੱਤੀ ਵੱਡੀ ਰਾਹਤ

Prabhjot Kaur
2 Min Read

ਨਵੀਂ ਦਿੱਲੀ: ਮੁਖਤਾਰ ਅੰਸਾਰੀ ਦੇ ਪੁੱਤਰ ਅਤੇ ਵਿਧਾਇਕ ਅੱਬਾਸ ਅੰਸਾਰੀ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅੱਬਾਸ ਨੂੰ ਆਪਣੇ ਪਿਤਾ ਮੁਖਤਾਰ ਦੀ ਕਬਰ ‘ਤੇ ਫਾਤਿਹਾ ਪੜ੍ਹਨ ਦੀ ਇਜਾਜ਼ਤ ਦੇ ਦਿੱਤੀ ਹੈ। ਅੱਬਾਸ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਬੰਦ ਹੈ ਅਤੇ ਆਪਣੇ ਪਿਤਾ ਮੁਖਤਾਰ ਦੀ ਮੌਤ ਤੋਂ ਬਾਅਦ ਵੀ ਬਾਹਰ ਨਹੀਂ ਆ ਸਕਿਆ। ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ 28 ਮਾਰਚ ਨੂੰ ਬਾਂਦਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਅੱਬਾਸ ਅੰਸਾਰੀ ਨੂੰ ਕਾਸਗੰਜ ਜੇਲ੍ਹ ਤੋਂ ਉਸ ਦੇ ਜੱਦੀ ਸ਼ਹਿਰ ਗਾਜ਼ੀਪੁਰ ਪੁਲਿਸ ਹਿਰਾਸਤ ਵਿੱਚ ਲੋੜੀਂਦੀ ਸੁਰੱਖਿਆ ਦੇ ਨਾਲ ਲਿਜਾਇਆ ਜਾਵੇ। ਇਸ ਤੋਂ ਬਾਅਦ ਫਤਿਹਾ ਪੜ੍ਹਨ ਸਣੇ ਹੋਰ ਰਸਮਾਂ ਵਿਚ ਹਿੱਸਾ ਲੈ ਸਕਣਗੇ। ਫਿਰ 13 ਅਪ੍ਰੈਲ ਨੂੰ ਅੱਬਾਸ ਅੰਸਾਰੀ ਨੂੰ ਕਾਸਗੰਜ ਜੇਲ੍ਹ ਵਾਪਸ ਲਿਆਉਣ ਦੇ ਆਦੇਸ਼ ਦਿੱਤੇ ਗਏ। ਕੇਸ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਫਾਤਿਹਾ ਭਲਕੇ ਤੈਅ ਕੀਤਾ ਗਿਆ ਹੈ। ਅਸੀਂ ਉਸ ਲਈ ਰਸਮ ਵਿਚ ਹਿੱਸਾ ਲੈਣ ਤੋਂ ਇਨਕਾਰ ਕਰਨ ਦਾ ਕੋਈ ਕਾਰਨ ਨਹੀਂ ਦੇਖਦੇ।

ਹੁਕਮ ਸੁਣਾਉਂਦੇ ਹੋਏ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਪੁਲਿਸ ਹਿਰਾਸਤ ‘ਚ ਅਤੇ ਲੋੜੀਂਦੇ ਸੁਰੱਖਿਆ ਉਪਾਵਾਂ ਦੇ ਨਾਲ ਕਾਸਗੰਜ ਜੇਲ੍ਹ ਤੋਂ ਉਸ ਦੇ ਜੱਦੀ ਸ਼ਹਿਰ ਲਿਜਾਇਆ ਜਾਵੇਗਾ। ਅਦਾਲਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਟੀਸ਼ਨਰ ਅੱਜ ਸ਼ਾਮ 5 ਵਜੇ ਤੋਂ ਪਹਿਲਾਂ ਆਪਣੀ ਯਾਤਰਾ ਸ਼ੁਰੂ ਕਰ ਦੇਵੇ। ਅ “ਜੇਕਰ 10 ਤਰੀਕ (ਅਪ੍ਰੈਲ) ਤੋਂ ਬਾਅਦ ਕੋਈ ਰਸਮ ਨਹੀਂ ਹੁੰਦੀ ਹੈ, ਤਾਂ ਪਟੀਸ਼ਨਰ ਨੂੰ 11 ਅਤੇ 12 ਤਰੀਕ ਨੂੰ ਆਪਣੇ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।”

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment