ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਫਟਕਾਰ ਲਗਾਈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ CAQM ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਝਾੜ ਪਾਉਂਦਿਆ ਕਿਹਾ ਹੈ ਕਿ ਵੀ ਸੂਬੇ ਇਸ ਮਾਮਲੇ ‘ਚ ਗੰਭੀਰ ਨਹੀਂ ਹਨ।
ਸਿਖਰਲੀ ਅਦਾਲਤ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕਾਨੂੰਨ ਨੂੰ ਲਾਗੂ ਕਰਨ ਲਈ ਜ਼ਰੂਰੀ ਪ੍ਰਬੰਧ ਕੀਤੇ ਬਿਨਾਂ ਸੀਏਕਿਊਐਮ ਐਕਟ ਲਾਗੂ ਕੀਤਾ ਗਿਆ ਸੀ। ਇਸ ‘ਤੇ ਕੇਂਦਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਪਰਾਲੀ ਸਾੜਨ ਸਬੰਧੀ CAQM ਐਕਟ ਤਹਿਤ ਜੁਰਮਾਨੇ ਬਾਰੇ ਦਿਸ਼ਾ-ਨਿਰਦੇਸ਼ 10 ਦਿਨਾਂ ਦੇ ਅੰਦਰ ਜਾਰੀ ਕਰ ਦਿੱਤੇ ਜਾਣਗੇ।
ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਾਂ ਕਰਨ ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਹੋਣਾ ਚਾਹੀਦਾ ਹੈ।
ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ 1080 ਦੇ ਕਰੀਬ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਤੁਸੀਂ ਸਿਰਫ਼ 473 ਲੋਕਾਂ ਤੋਂ ਮਾਮੂਲੀ ਜੁਰਮਾਨਾ ਵਸੂਲਿਆ ਹੈ। ਤੁਸੀਂ 600 ਜਾਂ ਵੱਧ ਲੋਕਾਂ ਨੂੰ ਛੱਡ ਰਹੇ ਹੋ। ਅਸੀਂ ਤੁਹਾਨੂੰ ਸਪੱਸ਼ਟ ਤੌਰ ‘ਤੇ ਦੱਸ ਦੇਈਏ ਕਿ ਤੁਸੀਂ ਉਲੰਘਣਾ ਕਰਨ ਵਾਲਿਆਂ ਨੂੰ ਇਹ ਸੰਕੇਤ ਦੇ ਰਹੇ ਹੋ ਕਿ ਉਨ੍ਹਾਂ ਦੇ ਖਿਲਾਫ ਕੁਝ ਨਹੀਂ ਕੀਤਾ ਜਾਵੇਗਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।