ਸੁਪਰੀਮ ਕੋਰਟ ਨੇ ਜਬਰੀ ਧਰਮ ਪਰਿਵਰਤਨ ਨੂੰ ਕਿਹਾ ‘ਗੰਭੀਰ ਮੁੱਦਾ’

Rajneet Kaur
2 Min Read

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਡਰਾ ਧਮਕਾ ਕੇ ਕੀਤਾ ਗਿਆ ਧਰਮ ਪਰਿਵਰਤਨ ਗੰਭੀਰ ਮੁੱਦਾ ਹੈ। ਇਹ ਨਾ ਸਿਰਫ਼ ਲੋਕਾਂ ਦੀ ਧਾਰਮਿਕ ਆਜ਼ਾਦੀ ਲਈ ਗੰਭੀਰ ਖ਼ਤਰਾ ਹੈ, ਸਗੋਂ ਰਾਸ਼ਟਰੀ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਹੈ। ਸਰਕਾਰ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਜਬਰੀ ਧਰਮ ਪਰਿਵਰਤਨ ਨੂੰ ਗੰਭੀਰ ਮੁੱਦਾ ਕਰਾਰ ਦਿੰਦੇ ਹੋਏ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਇਸ ਮਾਮਲੇ ‘ਚ ਦਖਲ ਦੇਣ ਅਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਯਤਨ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਜ਼ਬਰਦਸਤੀ ਧਰਮ ਪਰਿਵਰਤਨ ‘ਤੇ ਰੋਕ ਨਾ ਲਾਈ ਗਈ ਤਾਂ ਮੁਸ਼ਕਿਲ ਹਾਲਾਤ ਪੈਦਾ ਹੋ ਸਕਦੇ ਹਨ। ਜਸਟਿਸ ਐਮਆਰ ਸ਼ਾਹ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਅਜਿਹੇ ਭਰਮਾਉਣ ਦੇ ਅਮਲ ਨੂੰ ਖਤਮ ਕਰਨ ਲਈ ਕਦਮ ਚੁੱਕਣ। ਅਦਾਲਤ ਨੇ ਕਿਹਾ, ‘ਇਹ ਬਹੁਤ ਗੰਭੀਰ ਮਾਮਲਾ ਹੈ।

ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਸੰਵਿਧਾਨ ਹਰ ਕਿਸੇ ਨੂੰ ਆਪਣਾ ਧਰਮ ਚੁਣਨ ਅਤੇ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕਰਨ ਦੀ ਆਜ਼ਾਦੀ ਦਿੰਦਾ ਹੈ ਪਰ ਇਹ ਧਰਮ ਪਰਿਵਰਤਨ ਜ਼ਬਰਦਸਤੀ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਸਰਕਾਰ ਨੂੰ 22 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਅੱਜ ਸੁਪਰੀਮ ਕੋਰਟ ਵਿੱਚ ਪਲੇਸ ਆਫ ਵਰਸ਼ਿੱਪ ਐਕਟ 1991 ਦੀਆਂ ਕੁਝ ਵਿਵਸਥਾਵਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵੀ ਸੁਣਵਾਈ ਹੋਈ। ਅਦਾਲਤ ਨੇ ਕੇਂਦਰ ਨੂੰ ਜਵਾਬ ਦੇਣ ਲਈ ਸਮਾਂ ਦਿੱਤਾ ਹੈ।ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੱਧ ਪ੍ਰਦੇਸ਼, ਉੜੀਸਾ ਵਰਗੇ ਕਈ ਰਾਜਾਂ ਵਿੱਚ ਧਰਮ ਪਰਿਵਰਤਨ ਰੋਕਣ ਲਈ ਕਾਨੂੰਨ ਹੈ। ਇਨ੍ਹਾਂ ਕਾਨੂੰਨਾਂ ਦੀ ਵੈਧਤਾ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ ਹੈ। ਤੁਸ਼ਾਰ ਮਹਿਤਾ ਨੇ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੋਕਾਂ ਨੂੰ ਚੌਲਾਂ-ਕਣਕ ਦਾ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਇਆ ਗਿਆ। ਇਹ ਕਬਾਇਲੀ ਖੇਤਰਾਂ ਵਿੱਚ ਆਮ ਗੱਲ ਹੈ।ਹੁਣ ਇਸ ਮਾਮਲੇ ਦੀ ਸੁਣਵਾਈ ਜਨਵਰੀ ਵਿੱਚ ਹੋਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment