ਮਹਾਰਾਜਾ ਫ਼ਰੀਦਕੋਟ ਪ੍ਰਾਪਰਟੀ ਮਾਮਲੇ ‘ਚ ਸੁਪਰੀਮ ਕੋਰਟ ਦਾ ਫ਼ੈਸਲਾ, ਧੀਆਂ ਨੂੰ ਮਿਲੇਗੀ 25,000 ਕਰੋੜ ਦੀ ਜਾਇਦਾਦ

Rajneet Kaur
2 Min Read

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ ਅੱਜ ਫ਼ਰੀਦਕੋਟ ਰਿਆਸਤ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਵਸੀਅਤ ਨੂੰ ਗੈਰਕਾਨੂੰਨੀ ਮੰਨਦਿਆਂ ਵਸੀਅਤ ਦੇ ਆਧਾਰ ਉਤੇ ਬਣੇ ਟਰੱਸਟ ਨੂੰ ਖ਼ਤਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਰਿਆਸਤ ਦੀ ਸਾਰੀ ਜਾਇਦਾਦ ਨੂੰ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੇ ਪਰਿਵਾਰ ਵਿਚ ਵੰਡਣ ਦੇ ਆਦੇਸ਼ ਦਿੱਤੇ ਹਨ। ਦੱਸ ਦਈਏ ਕਿ 25 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੁਣ ਤੱਕ ਮਹਾਰਾਵਲ ਖੇਵਾ ਜੀ ਟਰੱਸਟ ਸਾਂਭ ਰਿਹਾ ਸੀ। 30 ਸਤੰਬਰ ਤੋਂ ਬਾਅਦ ਮਹਾਰਾਵਲ ਖੀਵਾਜੀ ਟਰੱਸਟ ਦੀ ਹੋਂਦ ਖ਼ਤਮ ਹੋ ਜਾਵੇਗੀ ਅਤੇ ਕੁੱਲ ਜਾਇਦਾਦ ਸ਼ਾਹੀ ਪਰਿਵਾਰ ਵਿੱਚ ਵੰਡਣ ਪ੍ਰਕਿਰਿਆ ਸ਼ੁਰੂ ਹੋਵੇਗੀ।

ਫਰੀਦਕੋਟ ਰਿਆਸਤ ਦੇ ਅੰਤਿਮ ਮਹਾਰਾਜ ਹਰਿੰਦਰ ਸਿੰਘ ਬਰਾੜ ਨੇ ਮੌਤ ਤੋਂ ਪਹਿਲਾਂ ਇਕ ਵਸੀਅਤ ਬਣਾਈ ਸੀ ਜਿਸ ਵਿਚ ਆਪਣੀ ਧੀ ਅੰਮ੍ਰਿਤਪਾਲ ਕੌਰ ਨੂੰ ਸ਼ਾਹੀ ਪ੍ਰਾਪਰਟੀ ਤੋਂ ਬੇਦਖਲ ਕਰ ਦਿੱਤਾ ਸੀ। ਉਨ੍ਹਾਂ ਨੇ ਪ੍ਰਾਪਰਟੀ ਦੀ ਦੇਖਭਾਲ ਲਈ ਮਹਾਰਾਵਲ ਖੀਵਾ ਜੀ ਟਰੱਸਟ ਦੀ ਸਥਾਪਨਾ ਕੀਤੀ ਸੀ।

ਰਾਜ ਕੁਮਾਰੀ ਅੰਮ੍ਰਿਤ ਕੌਰ ਨੇ ਅਦਾਲਤ ਵਿੱਚ ਕੇਸ ਕਰ ਕੇ ਦਾਅਵਾ ਕੀਤਾ ਸੀ ਕਿ ਰਾਜਾ ਹਰਿੰਦਰ ਸਿੰਘ ਦੀ ਵਸੀਅਤ ਫਰਜ਼ੀ ਹੈ ਅਤੇ ਉਸ ਦੇ ਪਿਤਾ ਨੇ ਉਸ ਨੂੰ ਕਦੇ ਵੀ ਜਾਇਦਾਦ ’ਚੋਂ ਬੇਦਖ਼ਲ ਨਹੀਂ ਕੀਤਾ। ਇਸ ਤੋਂ ਪਹਿਲਾਂ 3 ਅਦਾਲਤਾਂ ਵਿਚ ਵਸੀਅਤ ਨੂੰ ਰੱਦ ਕਰਨ ਦੇ ਹੁਕਮ ਹੋ ਚੁੱਕੇ ਸਨ। ਇਸ ਦੇ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ।ਸੁਪਰੀਮ ਕੋਰਟ ਨੇ ਵੀ ਹੇਠਲੀ ਅਦਾਲਤਾਂ ਦੇ ਫੈਸਲੇ ਨੂੰ ਸਹੀ ਕਰਾਰ ਦਿੰਦੇ ਹੋਏ ਵਸੀਅਤ ਨੂੰ ਰੱਦ ਕਰ ਦਿੱਤਾ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment