ਚੰਡੀਗੜ੍ਹ: ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ ਦੀ ਨਿਆਂਇਕ ਜਾਂਚ ਉੱਤੇ ਸਟੇਅ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਰਿਪੋਰਟ ਉੱਤੇ ਵਿਚਾਰ ਕੀਤਾ ਜਾਵੇਗਾ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਹਾਈਕੋਰਟ ਦੇ ਰਿਹਾਇਡ ਜੱਜ ਤੋਂ ਕਰਵਾਉਣ ਦੇ ਹਾਈਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਹਰਿਆਣਾ ਸਰਕਾਰ ਨੇ ਚੁਣੌਤੀ ਦਿੱਤੀ ਸੀ।
21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਪੁਲਿਸ ਵੱਲੋਂ ਜੋ ਕਾਰਵਾਈ ਕੀਤੀ ਗਈ ਸੀ, ਇਸ ਵਿੱਚ ਕਈ ਕਿਸਾਨ ਜ਼ਖਮੀ ਹੋਏ ਸਨ। ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਦੇ ਪਿਛਲੇ ਪਾਸੇ ਕੋਈ ਨੁਕੀਲੀ ਚੀਜ਼ ਲੱਗਣ ਨਾਲ ਮੌਤ ਹੋ ਗਈ ਸੀ। ਪੋਸਟਮਾਰਟ ਦੀ ਰਿਪੋਰਟ ਵਿੱਚ ਪਾਇਆ ਗਿਆ ਕਿ ਸ਼ੁਭ ਦੀ ਮੌਤ ਬੁਲੇਟ ਇੰਜਰੀ ਕਰਕੇ ਹੋਈ ਹੈ। ਇਸ ਦੀ ਜਾਂਚ ਕਰਨ ਦੇ ਲਈ ਪੰਜਾਬ ਹਰਿਆਣਾ ਹਾਈੋਕਰਟ ਨੇ ਜਾਂਚ ਕਮੇਟੀ ਬਣਾਈ ਸੀ। ਕਿ ਮੌਤ ਕਿਵੇਂ ਹੋਈ ਅਤੇ ਬੁਲਟੇ ਕਿਹੜੀ ਸੀ ਅਤੇ ਕੀ ਇਸ ਨੂੰ ਪੁਲਿਸ ਨੇ ਚਲਾਇਆ ?
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।