1984 ਸਿੱਖ ਵਿਰੋਧੀ ਦੰਗੇ: ਸੁਪਰੀਮ ਕੋਰਟ ਨੇ ਦੋਸ਼ੀ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

TeamGlobalPunjab
1 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਤੇ ਉਮਰ ਕੈਦ ਭੁਗਤ ਰਹੇ ਦਿੱਲੀ ਦੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੱਜਣ ਕੁਮਾਰ ਨੇ ਬਿਮਾਰੀ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਕਿਹਾ ਕਿ ਉਸ ਦੀ ਹਾਲਤ ਠੀਕ ਹੈ।ਸੁਪਰੀਮ ਕੋਰਟ ਨੇ ਸੱਜਨ ਕੁਮਾਰ ਦੇ ਮੈਡੀਕਲ ਰਿਕਾਰਡਜ਼ ‘ਤੇ ਗੌਰ ਕੀਤਾ ਅਤੇ ਕਿਹਾ ਕਿ ਇੱਥੇ ਇਕ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਸੀ ਅਤੇ ਉਸ ਦੀ ਹਾਲਤ ਸਥਿਰ ਹੈ ਤੇ ਉਸ ‘ਚ ਸੁਧਾਰ ਹੋ ਰਿਹਾ ਹੈ। ਜੱਜ ਸੰਜੇ ਕਿਸ਼ਨ ਕੌਲ ਅਤੇ ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਕਿਹਾ ਕਿ ਉਹ ਮੈਡੀਕਲ ਆਧਾਰ ‘ਤੇ ਕੁਮਾਰ ਨੂੰ ਜ਼ਮਾਨਤ ਦੇਣ ਦੇ ਪੱਖ ‘ਚ ਨਹੀਂ ਹੈ।

ਸੀਬੀਆਈ ਨੇ ਕਿਹਾ ਕਿ ਸੱਜਣ ਕੁਮਾਰ ਦੇ ਵਕੀਲ ਨੇ ਦੱਸਿਆ ਹੈ ਕਿ ਸੱਜਣਕੁਮਾਰ ਮੇਦਾਂਤਾ ‘ਚ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ, ਉਹ ਕਸਟਡੀ ‘ਚ ਰਹਿ ਕੇ ਆਪਣਾ ਇਲਾਜ ਕਰਵਾ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਹਨ ਜਿਨ੍ਹਾਂ ਨੂੰ ਸਪੈਸ਼ਲ ਟ੍ਰੀਟਮੈਂਟ ਦਿੱਤਾ ਜਾਵੇ। ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਹ ਜੇਲ੍ਹ ‘ਚ ਡਾਕਟਰਾਂ ਦੀ ਦੇਖ-ਰੇਖ ‘ਚ ਆਪਣਾ ਇਲਾਜ ਕਰਵਾ ਸਕਦੇ ਹਨ।

Share this Article
Leave a comment