ਨਵੀਂ ਦਿੱਲੀ: ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਆਦੇਸ਼ ਦਿੱਤੇ ਹਨ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ।
ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇੱਕ ਜਮਹੂਰੀ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਰਨ ਦੀ ਗੱਲ ਕਦੇ ਨਹੀਂ ਸੁਣੀ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਕਿ ਪਹਿਲਾਂ ਤੁਸੀਂ ਸਮੱਸਿਆਵਾਂ ਪੈਦਾ ਕਰੋ ਅਤੇ ਫਿਰ ਕਹੋ ਤੁਸੀਂ ਕੁਝ ਨਹੀਂ ਕਰ ਸਕਦੇ।
ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਇੰਝ ਲੱਗ ਰਿਹਾ ਹੈ ਜਿਵੇਂ ਐਫੀਡੇਵਿਟ ਰਾਹੀਂ ਤੁਸੀਂ ਕਿਸਾਨਾਂ ਦੀਆਂ ਗੱਲਾਂ ਦਾ ਸਮਰਥਨ ਕਰ ਰਹੇ ਹੋ।
ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ ‘ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੈ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।