ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਕੀਤਾ ਖ਼ਾਰਜ

TeamGlobalPunjab
1 Min Read

ਚੰਡੀਗੜ੍ਹ: ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਦੱਸ ਦਈਏ ਸੀ.ਬੀ.ਆਈ. ਨੇ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ‘ਚ ਇਸ ਦੀ ਜਾਣਕਾਰੀ ਦਿੱਤੀ ਹੈ। ਕਲੋਜ਼ਰ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਸੁਪਰੀਮ ਕੋਰਟ ਨੇ ਕਿਹਾ ਕਿ ਸੂਬਾ ਪੁਲਿਸ ਮਾਮਲੇ ਦੀ ਜਾਂਚ ਲਈ ਬਿਹਤਰ ਲੈਸ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਇਸ ਕੇਸ ਦੀ ਕਲੋਜ਼ਰ ਰਿਪੋਰਟ ਪਹਿਲਾਂ ਤਾਂ ਸੀਬੀਆਈ ਵੱਲੋਂ ਅਦਾਲਤ ‘ਚ ਪੇਸ਼ ਕਰ ਦਿੱਤੀ ਸੀ। ਇਸ ਤੋਂ ਬਾਅਦ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿੱਟ) ਦੇ ਡੀਜੀਪੀ ਪ੍ਰਬੋਧ ਕੁਮਾਰ ਵੱਲੋਂ ਸੀਬੀਆਈ ਨੂੰ ਪੱਤਰ ਲਿਖਿਆ ਗਿਆ ਸੀ ਜਿਸ ਤੋਂ ਬਾਅਦ ਇਹ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਸੀਬੀਆਈ ਕੇਸ ਜਾਂਚ ਜਾਰੀ ਰੱਖੇਗੀ। ਇਸ ਤੋਂ ਇਲਾਵਾ ਨੇ ਸੀਬੀਆਈ ਵੱਲੋਂ ਅਦਾਲਤ ‘ਚ ਇਹ ਵੀ ਕਿਹਾ ਗਿਆ ਸੀ ਡੀਜੀਪੀ ਵੱਲੋਂ ਉਨ੍ਹਾਂ ਨੂੰ ਚਿੱਠੀ ਲਿਖੀ ਗਈ ਅਤੇ ਇਸ ਲਈ ਉਹ ਕੁਝ ਹੋਰ ਤੱਥਾਂ ਦੀ ਜਾਂਚ ਕਰਨਾ ਚਾਹੁੰਦੇ ਹਨ ਤੇ ਕਲੋਜ਼ਰ ਰਿਪੋਰਟ ਨੂੰ ਕੁਝ ਸਮੇਂ ਲਈ ਪੈਂਡਿੰਗ ਰੱਖਿਆ ਜਾਵੇ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ।

Share this Article
Leave a comment