ਕਾਂਗਰਸ ਬੁਲਾਰੇ ਪਵਨ ਖੇੜਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ

Global Team
3 Min Read

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ ਕਾਂਗਰਸ ਬੁਲਾਰੇ ਪਵਨ ਖੇੜਾ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਿਸ ਨਾਲ ਉਨ੍ਹਾਂ ਨੂੰ ਮਹੱਤਵਪੂਰਨ ਰਾਹਤ ਮਿਲੀ ਹੈ। ਇਹ ਫੈਸਲਾ ਅਸਾਮ ਪੁਲਿਸ ਦੁਆਰਾ ਦਾਇਰ ਕੀਤੇ ਗਏ ਇੱਕ ਜਾਅਲਸਾਜ਼ੀ ਅਤੇ ਮਾਣਹਾਨੀ ਦੇ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਕਾਂਗਰਸੀ ਨੇਤਾ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਸੀ।ਇਹ ਮਾਮਲਾ ਪਵਨ ਖੇੜਾ ਵੱਲੋਂ ਅਸਾਮ ਦੇ ਮੁੱਖ ਮੰਤਰੀ ਦੀ ਪਤਨੀ ਖ਼ਿਲਾਫ਼ ਦਿੱਤੇ ਬਿਆਨ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਏ.ਐਸ. ਚੰਦੂਰਕਰ ਦੇ ਬੈਂਚ ਨੇ ਗੁਹਾਟੀ ਹਾਈ ਕੋਰਟ ਦੇ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਹੁਕਮ ਨੂੰ ਉਲਟਾ ਦਿੱਤਾ ਅਤੇ ਕਿਹਾ ਕਿ ਮਾਮਲੇ ਦੇ ਹਾਲਾਤ ਰਾਜਨੀਤਿਕ ਦੁਸ਼ਮਣੀ ਦੀ ਹੋਂਦ ਵੱਲ ਇਸ਼ਾਰਾ ਕਰਦੇ ਹਨ। ਜਿਸ ਨੇ ਪਵਨ ਖੇੜਾ ਦੀ ਨਿੱਜੀ ਆਜ਼ਾਦੀ ਦੀ ਸੁਰੱਖਿਆ ਨੂੰ ਜਾਇਜ਼ ਠਹਿਰਾਇਆ ਹੈ। ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਪਵਨ ਖੇੜਾ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਦੋਵਾਂ ਬਾਰੇ ਸਖ਼ਤ ਟਿੱਪਣੀਆਂ ਕੀਤੀਆਂ ਹਨ। ਆਪਣੇ ਹੁਕਮ ਵਿੱਚ, ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਪਵਨ ਖੇੜਾ ਨੇ ਆਪਣੀ ਪਾਰਟੀ ਲਈ ਰਾਜਨੀਤਿਕ ਲਾਭ ਹਾਸਿਲ ਕਰਨ ਲਈ ਕੁਝ ਬਿਆਨ ਦਿੱਤੇ ਸਨ। ਇਸਦਾ ਮਤਲਬ ਹੈ ਕਿ ਉਨ੍ਹਾਂ ਦੇ ਬਿਆਨ ਰਾਜਨੀਤਿਕ ਲਾਭ ਹਾਸਿਲ ਕਰਨ ਦੇ ਉਦੇਸ਼ ਨਾਲ ਹੋ ਸਕਦੇ ਹਨ।

ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਇੱਕ ਹੋਰ ਮਹੱਤਵਪੂਰਨ ਨੁਕਤੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਨੋਟ ਕੀਤਾ ਕਿ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੀ ਖੇੜਾ ਵਿਰੁੱਧ ਅਜਿਹੇ ਬਿਆਨ ਦਿੱਤੇ ਜੋ ਸੰਸਦੀ ਭਾਸ਼ਾ ਨਾਲ ਮੇਲ ਨਹੀਂ ਖਾਂਦੇ ਸਨ। ਦੱਸ ਦੇਈਏ ਕਿ ਅਸਾਮ ਪੁਲਿਸ ਨੇ ਪਵਨ ਖੇੜਾ ਵਿਰੁੱਧ ਮਾਣਹਾਨੀ, ਜਾਅਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਹੈ, ਕਿਉਂਕਿ ਉਸਨੇ ਹਾਲ ਹੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੁਯਾਨ ਕੋਲ ਵਿਦੇਸ਼ਾਂ ਵਿੱਚ ਕਈ ਵਿਦੇਸ਼ੀ ਪਾਸਪੋਰਟ ਅਤੇ ਅਣਐਲਾਨੀ ਜਾਇਦਾਦਾਂ ਹਨ।


ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ
Share This Article
Leave a Comment