ਚੰਡੀਗੜ੍ਹ: ਬਲਵੰਤ ਸਿੰਘ ਮੁਲਾਤਾਨੀ ਕਿਡਨੈਪਿੰਗ ਅਤੇ ਕਤਲ ਦੇ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਮੇਧ ਸੈਣੀ ਨੂੰ ਅਗਾਉਂ ਜ਼ਾਮਨਤ ਦੇ ਦਿੱਤੀ ਹੈ। ਜ਼ਮਾਨਤ ਨੂੰ ਮਨਜ਼ੂਰ ਕਰਦਿਆਂ ਸੁਪਰੀਮ ਕੋਰਟ ਨੇ ਕੁਝ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਹਨ।
ਸੁਪਰੀਮ ਕੋਰਟ ਨੇ ਸੁਮੇਧ ਸੈਣੀ ਨੂੰ ਅਪਣਾ ਪਾਸਪੋਰਟ ਅਤੇ ਇੱਕ ਲੱਖ ਰੁਪਏ ਪਰਸਨਲ ਬਾਂਡ ਜਮਾ ਕਰਾਉਣ ਦੀ ਹਦਾਇਤ ਦਿੱਤੀ ਹੈ। ਮੁਹਾਲੀ ਅਦਾਲਤ ਨੇ ਸਭ ਤੋਂ ਪਹਿਲਾਂ ਸਾਬਕਾ ਡੀਜੀਪੀ ਦੀ ਅਗਾਊ ਜ਼ਮਾਨਤ ਰੱਦ ਕੀਤੀ ਸੀ ਉਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪਟੀਸ਼ਨ ਰੱਦ ਕਰ ਦਿੱਤੀ ਸੀ ।
1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ। ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਸੀ ਜਦਕਿ ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ।