ਚੰਡੀਗੜ੍ਹ: ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਉੱਚ ਅਦਾਲਤ ਨੇ 6 ਮਹੀਨਿਆਂ ਤੋਂ ਬੰਦ ਸਰਹੱਦ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖਤ ਸਟਿੱਪਣੀ ਕੀਤੀ ਕਿ ਹਾਈਵੇ ਪਾਰਕਿੰਗ ਦੀ ਜਗ੍ਹਾ ਨਹੀਂ ਹੈ।
ਸੁਪਰੀਮ ਕੋਰਟ ਨੇ ਇੱਕ ਹਫਤੇ ਦੇ ਅੰਦਰ ਐਂਬੂਲੈਂਸ, ਸੀਨੀਅਰ ਸਿਟੀਜ਼ਨ, ਮਹਿਲਾਵਾਂ ਤੇ ਵਿਦਿਆਰਥੀਆਂ ਦੇ ਲਈ ਹਾਈਵੇ ਦੀ ਇੱਕ ਲੇਨ ਖੋਲ੍ਹਣ ਦਾ ਆਦੇਸ਼ ਦਿੱਤਾ। ਇਸਦੇ ਲਈ ਪੰਜਾਬ ਤੇ ਹਰਿਆਣਾ ਦੇ DGP ਦੇ ਇਲਾਵਾ ਪਟਿਆਲਾ, ਮੋਹਾਲੀ ਤੇ ਅੰਬਾਲਾ ਦੇ SP ਨੂੰ ਮੀਟਿੰਗ ਕਰ ਕੇ ਇਸ ‘ਤੇ ਫੈਸਲਾ ਲੈਣ ਨੂੰ ਕਿਹਾ।
ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਸੁਣਵਾਈ 22 ਅਗਸਤ ਨੂੰ ਹੋਵੇਗੀ। ਹਾਲਾਂਕਿ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵਿਚਾਲੇ ਸਹਿਮਤੀ ਬਣ ਜਾਂਦੀ ਹੈ ਤਾਂ ਫਿਰ ਸੁਣਵਾਈ ਦੀ ਤਰੀਕ ਦਾ ਇੰਤਜ਼ਾਰ ਕਰਨ ਦੀ ਜ਼ਰੂਰਤ ਨਹੀਂ ਹੈ।
ਜ਼ਿਕਰਯੋਗ ਹੈ ਕਿ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਦੋਹਾਂ ਸਰਕਾਰਾਂ ਵੱਲੋਂ ਇੱਕ ਆਜ਼ਾਦ ਕਮੇਟੀ ਗਠਿਤ ਕਰਨ ਲਈ ਊੱਘੇ ਲੋਕਾਂ ਦੇ ਨਾਮ ਅਦਾਲਤ ਵਿੱਚ ਦਿੱਤੇ ਗਏ ਹਨ, ਜੋ ਕਿ ਬਾਰਡਰ ਖੁੱਲ੍ਹਵਾਉਣ ਦੇ ਲਈ ਕਿਸਾਨਾਂ ਤੇ ਸਰਕਾਰ ਦੇ ਵਿਚਾਲੇ ਪੁੱਲ ਦਾ ਕੰਮ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।