ਨਵੀਂ ਦਿੱਲੀ : ਨਿਰਭਿਆ ਕੇਸ ਦੇ ਦੋਸ਼ੀਆਂ ਵੱਲੋਂ ਫਾਂਸੀ ਤੋਂ ਬਚਣ ਲਈ ਸਾਰੇ ਹਥਕੰਡੇ ਅਪਣਾਏ ਜਾ ਰਹੇ ਹਨ। ਜੀ ਹਾਂ ਇਸ ਦੇ ਚਲਦਿਆਂ ਬੀਤੇ ਦਿਨੀਂ ਮੁਕੇਸ਼ ਨੇ ਰਾਸ਼ਟਰਪਤੀ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਮੁਕੇਸ਼ ਦਾ ਕਹਿਣਾ ਹੈ ਕਿ ਇਸ ਅਪੀਲ ‘ਤੇ ਜਲਦ ਤੋਂ ਜਲਦ ਸੁਣਵਾਈ ਹੋਵੇ।
ਦੱਸ ਦਈਏ ਕਿ ਬੀਤੇ ਦਿਨੀਂ ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਦਿਆ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੋਸ਼ੀ ਮੁਕੇਸ਼ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਪਾਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਕਿਹਾ ਹੈ ਕਿ ਜਿਸ ਵਿਅਕਤੀ ਨੂੰ ਫਾਂਸੀ ਦਿੱਤੀ ਜਾਣੀ ਹੋਵੇ ਉਸ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਇਲਾਵਾ ਜਰੂਰੀ ਕੁਝ ਵੀ ਨਹੀਂ ਹੋ ਸਕਦਾ।