ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸੱਜਣ ਕੁਮਾਰ ਨੂੰ ਅੰਤ੍ਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਗਰਮੀਆਂ ਦੀਆਂ ਛੁੱਟੀਆਂ ‘ਚ ਸੁਣੀ ਜਾਵੇਗੀ। ਇਸ ਦੇ ਨਾਲ ਹੀ ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਿਖ਼ਰਲੀ ਅਦਾਲਤ ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸ਼ਬਰੀਮਾਲਾ ਮਾਮਲੇ
‘ਚ ਸੁਣਵਾਈ ਮੁਕੰਮਲ ਕਰਨ ਮਗਰੋਂ ਦੇਖੇਗੀ।
ਕੁਮਾਰ ਨੂੰ ਦਿੱਲੀ ਹਾਈਕੋਰਟ ਨੇ 17 ਦਸੰਬਰ, 2013 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿਚ ਪੰਜ ਸਿੱਖਾਂ ਦੇ ਕਤਲ ਮਾਮਲੇ ਸਜ਼ਾ ਦਿੱਤੀ ਗਈ ਹੈ।
ਬੈਂਚ ਨੇ ਸੁਣਵਾਈ ਦੌਰਾਨ ਕਿਹਾ ਅਜਿਹੇ ਕਈ ਕੇਸ ਹਨ, ਪਰ ਇਹ ਕੇਸ ਵੱਖਰਾ ਹੈ ਤੇ ਸੱਜਣ ਕੁਮਾਰ ਨੂੰ ਹਾਈ ਕੋਰਟ ਦੋਸ਼ੀ ਠਹਿਰਾ ਚੁੱਕਿਆ ਹੈ ਤੇ ਇਸ ‘ਤੇ ਗਰਮੀਆਂ ਦੀ ਛੁੱਟੀਆਂ ਦੌਰਾਨ ਹੀ ਬਹਿਸ ਕੀਤੀ ਜਾਵੇਗੀ।