ਨਵੀਂ ਦਿੱਲੀ: MBBS ‘ਚ NRI ਕੋਟੇ ਤਹਿਤ ਦਾਖ਼ਲਿਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਹੈ ਜਿਸ ਵਿੱਚ ਰਿਸ਼ਤੇਦਾਰਾਂ ਨੂੰ NRI ਕੋਟੇ ਰਾਹੀਂ ਦਾਖ਼ਲੇ ਵਿੱਚ ਸ਼ਾਮਲ ਕਰਨ ਤੋਂ ਸਖ਼ਤੀ ਨਾਲ ਇਨਕਾਰ ਕੀਤਾ ਗਿਆ।
ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਕਰਨਾਟਕ ਸਰਕਾਰ 2025-26 ਅਕਾਦਮਿਕ ਸਾਲ ਤੋਂ ਸਰਕਾਰੀ ਮੈਡੀਕਲ ਕਾਲਜਾਂ ‘ਚ 15 ਫੀਸਦੀ NRI ਕੋਟਾ ਲਾਗੂ ਕਰਨ ‘ਤੇ ਜ਼ੋਰ ਦੇ ਰਹੀ ਹੈ।
ਸੁਪਰੀਮ ਕੋਰਟ ਨੇ ਨੋਟੀਫਿਕੇਸ਼ਨ ਰੱਦ ਕਰਨ ਦੇ ਹਾਈ ਕੋਰਟ ਦੇ ਹੁਕਮ ਨੂੰ ਬਰਕਰਾਰ ਰੱਖਿਆ ਹੈ। ਪੰਜਾਬ ਸਰਕਾਰ ਨੇ ਐਨਆਰਆਈ ਕੋਟੇ ਤਹਿਤ ਦਾਖ਼ਲੇ ਵਿੱਚ ਰਿਸ਼ਤੇਦਾਰਾਂ ਜਾਂ ਆਸ਼ਰਿਤਾਂ ਨੂੰ ਵੀ ਸ਼ਾਮਲ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।