ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ‘ਚ ਉਮਰਕੈਦ ਦੀ ਸਜ਼ਾਯਾਫ਼ਤਾ ਸਾਬਕਾ ਐੱਮਪੀ ਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ। ਹੁਣ ਜ਼ਮਾਨਤ ਤੇ ਅਗਲੀ ਸੁਣਵਾਈ ਜੁਲਾਈ ਵਿਚ ਕੀਤੀ ਜਾਵੇਗੀ।
ਦੱਸ ਦਈਏ ਬੀਤੇ ਸਾਲ ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵੇਲੇ ਦਿੱਲੀ ਦੇ ਰਾਜਨਗਰ ਇਲਾਕੇ ਚ ਇੱਕ ਪਰਿਵਾਰ ਦੇ ਪੰਜ ਲੋਕਾਂ ਦਾ ਕਤਲ ਮਾਮਲੇ ‘ਚ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰਕੈਦ ਦੀ ਸਜ਼ਾ ਸੁਣਾਈ ਸੀ। ਨਾਲ ਹੀ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ।