ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ, ਮੰਗਿਆ ਜਵਾਬ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਵਧ ਰਹੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਸਖ਼ਤੀ ਵਰਤੇ ਹੋਏ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਤਲਬ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਸੂ ਮੋਟੋ ਨੋਟਿਸ ਲੈਂਦੇ ਹੋਏ ਕੇਂਦਰ ਸਰਕਾਰ ਨੂੰ ਕੋਰੋਨਾ ਵਾਇਰਸ ਖ਼ਿਲਾਫ਼ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਜਵਾਬ ਦੇਣ ਲਈ ਕਿਹਾ ਹੈ।

ਇਸ ਤੋਂ ਇਲਾਵਾ ਅਦਾਲਤ ਨੇ ਕੇਂਦਰ ਸਰਕਾਰ ਤੋਂ ਪੀੜਤ ਮਰੀਜ਼ਾਂ ਦੇ ਲਈ ਆਕਸੀਜਨ ਦੀ ਸਪਲਾਈ ਅਤੇ ਜ਼ਰੂਰੀ ਦਵਾਈਆਂ ਨੂੰ ਲੈ ਕੇ ਵੀ ਜਵਾਬ ਦਾਇਰ ਕਰਨ ਲਈ ਕਿਹਾ ਹੈ।

ਕੋਰਟ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਉਨ੍ਹਾਂ ਦੇ ਕੋਲ ਮਹਾਂਮਾਰੀ ਦੇ ਨਾਲ ਨਿਪਟਣ ਲਈ ਕੀ ਯੋਜਨਾ ਹੈ। ਜਿਸ ‘ਤੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ‘ਚ ਕਿਹਾ ਕਿਹਾ ਕਿ ਦੇਸ਼ ਚ ਆਕਸੀਜਨ ਦੀ ਕਾਫੀ ਜ਼ਰੂਰਤ ਹੈ ਇਸ ਦੇ ਲਈ ਕੇਂਦਰ ਸਰਕਾਰ ਆਕਸੀਜਨ ਦੀ ਕਮੀ ਨੂੰ ਜਲਦ ਪੂਰਾ ਕਰੇਗੀ।

Share this Article
Leave a comment