ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ

TeamGlobalPunjab
1 Min Read

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਮਾਮਲੇ ਦੀ ਜਾਂਚ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਾਣਕਾਰੀ ਮੁਤਾਬਕ ਅਦਾਲਤ ਨੇ ਬਾਕੀ ਜਾਂਚ ਕਮੇਟੀਆਂ ‘ਤੇ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ ਸੋਮਵਾਰ ਨੂੰ ਮਾਮਲੇ ਦੀ ਵਿਸਥਾਰਤ ਸੁਣਵਾਈ ਤੋਂ ਬਾਅਦ ਚੀਫ਼ ਜਸਟਿਸ ਐਨ.ਵੀ. ਰਮਨਾ ਦੀ ਅਗਵਾਈ ਵਾਲੇ ਅਤੇ ਜਸਟਿਸ ਸੂਰਿਆ ਕਾਂਤ ਅਤੇ ਹੇਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਅਦਾਲਤ ਪ੍ਰਧਾਨ ਮੰਤਰੀ ਦੁਆਰਾ ਸੁਰੱਖਿਆ ਉਲੰਘਣਾਵਾਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕਰੇਗੀ।

ਬੈਂਚ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਇਸ ਮਾਮਲੇ ਦੀ ਆਪੋ-ਆਪਣੀ ਜਾਂਚ ਅੱਗੇ ਨਾ ਵਧਾਉਣ ਲਈ ਕਿਹਾ। ਸੁਣਵਾਈ ਦੌਰਾਨ ਬੈਂਚ ਨੇ ਜ਼ੁਬਾਨੀ ਤੌਰ ‘ਤੇ ਤਜਵੀਜ਼ ਦਿੱਤੀ ਕਿ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ, ਚੰਡੀਗੜ੍ਹ, ਇੰਸਪੈਕਟਰ ਜਨਰਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ), ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਅਤੇ ਵਧੀਕ ਡੀਜੀਪੀ, ਸੁਰੱਖਿਆ (ਪੰਜਾਬ) ਹੋਣਗੇ।

Share this Article
Leave a comment