ਕਿਸਾਨਾਂ ਦਾ ਦਿੱਲੀ ‘ਚ ਟਰੈਕਟਰ ਮਾਰਚ ਨਿਕਲੇਗਾ ਜਾਂ ਨਹੀਂ? ਸੁਪਰੀਮ ਕੋਰਟ ‘ਚ ਅੱਜ ਹੋਵੇਗਾ ਤੈਅ

TeamGlobalPunjab
1 Min Read

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਪਣੇ ਰੋਸ ਨੂੰ ਹੋਰ ਮਜ਼ਬੂਤ ਕਰਨ ਲਈ 26 ਜਨਵਰੀ ਮੌਕੇ ਕਿਸਾਨ ਪਰੇਡ ਕਰਨ ਦਾ ਐਲਾਨ ਕੀਤਾ ਹੈ। ਜਿਸ ਦੇ ਖ਼ਿਲਾਫ਼ ਦਿੱਲੀ ਪੁਲਿਸ ਸੁਪਰੀਮ ਕੋਰਟ ਪਹੁੰਚ ਗਈ ਹੈ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਮੰਗ ਕੀਤੀ ਕਿ ਕਾਨੂੰਨ ਵਿਵਸਥਾ ਨੂੰ ਧਿਆਨ ‘ਚ ਰੱਖਦੇ ਹੋਏ ਰਾਜਧਾਨੀ ਵਿਚ ਕਿਸਾਨਾਂ ਨੂੰ ਟਰੈਕਟਰ ਮਾਰਚ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਜਿਸ ‘ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।

ਪੁਲਿਸ ਨੇ ਆਪਣੀ ਇਸ ਅਰਜ਼ੀ ਵਿੱਚ ਇਹ ਵੀ ਦੱਸਿਆ ਕਿ ਜੇਕਰ ਵੱਡੀ ਗਿਣਤੀ ਦੇ ਅੰਦਰ ਕਿਸਾਨ ਟਰੈਕਟਰ ਲੈ ਕੇ ਦਿੱਲੀ ਦੀਆਂ ਸੜਕਾਂ ‘ਤੇ ਆਉਂਦੇ ਹਨ ਤਾਂ ਇਸ ਨਾਲ ਭਾਰੀ ਟਰੈਫ਼ਿਕ ਦੀ ਸਮੱਸਿਆ ਖੜ੍ਹੀ ਹੋ ਜਾਵੇਗੀ। ਜਿਸ ਨਾਲ ਆਮ ਲੋਕਾਂ ਨੂੰ ਆਉਣ ਜਾਣ ‘ਚ ਕਾਫੀ ਮੁਸ਼ਕਲਾਂ ਆਉਣਗੀਆਂ।

ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਸਾਫ਼ ਕਹਿ ਦਿੱਤਾ ਹੈ ਕਿ ਅਸੀਂ ਦਿੱਲੀ ਦੀਆਂ ਸੜਕਾਂ ‘ਤੇ ਟਰੈਕਟਰ ਮਾਰਚ ਕੱਢਾਂਗੇ। ਕਿਸਾਨਾਂ ਦਾ ਇਹ ਕਾਫਲਾ ਲਗਭਗ 50 ਕਿਲੋਮੀਟਰ ਲੰਬਾ ਹੋਵੇਗਾ। ਜੇਕਰ ਦਿੱਲੀ ਪੁਲਿਸ ਨੇ ਬੈਰੀਕੇਡ ਲਗਾ ਕੇ ਸਾਡੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਅੰਜਾਮ ਬੁਰਾ ਹੋਵੇਗਾ। ਕਿਸਾਨਾਂ ਨੇ ਪਹਿਲਾਂ ਹੀ ਫ਼ੈਸਲਾ ਲੈ ਲਿਆ ਸੀ ਕਿ ਜੇਕਰ ਸੁਪਰੀਮ ਕੋਰਟ ਵੱਲੋਂ ਵੀ ਪਰੇਡ ‘ਤੇ ਰੋਕ ਲਗਾ ਦਿੱਤੀ ਗਈ ਤਾਂ ਵੀ ਅਸੀਂ ਇਸ ਮਾਰਚ ਨੂੰ ਜ਼ਰੂਰ ਕੱਢਾਂਗੇ।

Share this Article
Leave a comment