ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਖਿਲਾਫ ਪਾਈ ਪਟੀਸ਼ਨ ਕੀਤੀ ਖਾਰਿਜ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਅਹੁਦੇ ‘ਤੇ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ ਪਾਈ ਗਈ ਪਟੀਸ਼ਨ ਅੱਜ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਡੀ.ਜੀ.ਪੀ. ਮੁਹੰਮਦ ਮੁਸਤਫਾ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਦੀ ਨਿਯੁਕਤੀ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਚੁਣੌਤੀ ਦਿੱਤੀ ਸੀ।ਉਸੇ ਚੁਣੌਤੀ ਦੇ ਆਧਾਰ ‘ਤੇ ਕੇਂਦਰੀ ਪ੍ਰਸ਼ਾਸਕੀ ਟ੍ਰਿਬੀਊਨਲ (ਕੈਟ) ਨੇ ਦਿਨਕਰ ਗੁਪਤਾ ਦੀ ਡੀ. ਜੀ. ਪੀ. ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ।

ਜਿਸ ਤੋਂ ਬਾਅਦ ਡੀ. ਜੀ. ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ ਤੇ ਹਾਈਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕੀਤੇ ਜਾਣ ਦੇ ‘ਕੈਟ’ ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ।

Share this Article
Leave a comment